Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp Sanjha
ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਹਮਾਇਤ ਮਿਲੀ ਹੈ। ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦਾ ਅਹੁਦਾ ਹਾਸਲ ਕਰਨ ਵਾਲੀ ਭਾਤਰੀ ਮੂਲ ਦੀ ਹਰਮੀਤ ਢਿੱਲੋਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਹਰਮੀਤ ਢਿੱਲੋਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਲਾਹ ਦਿੱਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਜਾਣ।
ਦੱਸ ਦਈਏ ਕਿ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਤੇ ਭਾਤਰੀ ਮੂਲ ਦੀ ਅਮਰੀਕਨ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਹਰਮੀਤ ਢਿੱਲੋਂ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ। ਹਰਮੀਤ ਢਿੱਲੋਂ ਬਾਰੇ ਟਰੰਪ ਨੇ ਕਿਹਾ ਹੈ ਕਿ ਉਹ ਨਿਆਂ ਵਿਭਾਗ ਵਿੱਚ ਆਪਣੀ ਨਵੀਂ ਭੂਮਿਕਾ ਵਿੱਚ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਅਣਥੱਕ ਰੱਖਿਅਕ ਹੋਵੇਗੀ ਤੇ ਸਾਡੇ ਨਾਗਰਿਕ ਅਧਿਕਾਰਾਂ ਤੇ ਚੋਣ ਕਾਨੂੰਨਾਂ ਨੂੰ ਨਿਰਪੱਖਤਾ ਅਤੇ ਦ੍ਰਿੜਤਾ ਨਾਲ ਲਾਗੂ ਕਰੇਗੀ।’’
ਟਰੰਪ ਨੇ ਇਹ ਵੀ ਕਿਹਾ ਕਿ ਉਹ “ਸਿੱਖ ਧਾਰਮਿਕ ਭਾਈਚਾਰੇ ਦੀ ਇੱਕ ਸਤਿਕਾਰਤ ਮੈਂਬਰ ਹੈ”। ਜੇਕਰ ਉਨ੍ਹਾਂ ਦੀ ਨਿਯੁਕਤੀ ਨੂੰ ਸੈਨੇਟ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਹਰਮੀਤ ਢਿੱਲੋਂ ਵਨੀਤਾ ਗੁਪਤਾ ਤੋਂ ਬਾਅਦ ਸਭ ਤੋਂ ਉੱਚ ਨਾਗਰਿਕ ਅਧਿਕਾਰਾਂ ਦਾ ਅਹੁਦਾ ਸੰਭਾਲਣ ਵਾਲੀ ਦੂਜੀ ਭਾਰਤੀ ਅਮਰੀਕੀ ਬਣ ਜਾਵੇਗੀ।