Farmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp Sanjha

Continues below advertisement

ਕਿਸਾਨਾਂ ਵੱਲੋਂ 30 ਦਸੰਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਖ਼ੁਦ ਮੰਡੀ ਵਿੱਚ ਜਾ ਕੇ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹ ਵਾਲੇ ਵਾਹਨ, ਅਹਿਮ ਇੰਟਰਵਿਊ ਲਈ ਜਾਂ ਹਵਾਈ ਅੱਡੇ 'ਤੇ ਵਿਦੇਸ਼ ਜਾਣ ਲਈ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ ਹੈ। ਬੰਦ ਦੌਰਾਨ ਇਨ੍ਹਾਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਪੰਜਾਬ ਬੰਦ ਦੀ ਜਾਣਕਾਰੀ ਦੇਣ ਵਾਲੇ ਪੋਸਟਰ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲਾਂ ਵੀ ਜਾਮ ਕੀਤੀਆਂ ਜਾਣਗੀਆਂ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Continues below advertisement

JOIN US ON

Telegram