ਰੇਲ ਪਟੜੀਆਂ 'ਤੇ ਡਟੇ ਹੋਏ ਕਿਸਾਨ

ਅੱਜ ਦੇਸ਼ ਭਰ ਦੇ ਕਿਸਾਨਾਂ ਨੇ ਖੇਤੀਬਾੜੀ ਬਿੱਲਾਂ ਖਿਲਾਫ ਭਾਰਤ ਬੰਦ ਦਾ ਸੱਦਾ ਦਿੱਤਾ। ਬੰਦ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਹਰਿਆਣਾ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਕਿਸਾਨ ਅੰਮ੍ਰਿਤਸਰ, ਬਠਿੰਡਾ ਤੇ ਫਰੀਦਕੋਟ ਸਣੇ ਕਈ ਸ਼ਹਿਰਾਂ ਵਿੱਚ ਰੇਲਵੇ ਟਰੈਕ 'ਤੇ ਬੈਠੇ ਹਨ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪੰਜਾਬ ਜਾਣ ਵਾਲੀਆਂ 13 ਟ੍ਰੇਨਾਂ ਨੂੰ ਪੰਜਾਬ ਜਾਣ ਤੋਂ ਪਹਿਲਾਂ ਹੀ ਟਰਮੀਨੇਟ ਕਰ ਦਿੱਤਾ। ਇਸ ਤੋਂ ਇਲਾਵਾ 14 ਟ੍ਰੇਨਾਂ ਨੂੰ ਰੱਦ ਕਰ ਦਿੱਤਾ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇੰਨਾਂ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਹ ਇਸੇ ਤਰ੍ਹਾਂ ਡਟੇ ਰਹਿਣਗੇ। 

JOIN US ON

Telegram
Sponsored Links by Taboola