Farmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha
Continues below advertisement
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ(Jagjit Singh Dallewal) ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਕੱਲ੍ਹ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀਆਂ ਕੋਸ਼ਿਸ਼ਾਂ ਬਾਰੇ ਰਿਪੋਰਟ ਮੰਗੀ ਸੀ।
ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਕੀ ਕੁਝ ਹੋਇਆ ?
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ: ਅਸੀਂ 2 ਪਾਲਣਾ ਰਿਪੋਰਟਾਂ ਦਾਇਰ ਕੀਤੀਆਂ ਹਨ। ਦੋ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਏਮਜ਼ ਦੇ ਡਾਕਟਰ ਵੀ ਸ਼ਾਮਲ ਹਨ। ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਡੱਲੇਵਾਲ ਦੀ ਪਹਿਲੀ ਜਾਂਚ 19 ਦਸੰਬਰ ਅਤੇ ਦੂਜੀ 24 ਦਸੰਬਰ ਨੂੰ ਹੋਈ ਸੀ।
ਜਸਟਿਸ ਸੂਰਿਆ ਕਾਂਤ: ਹਲਫ਼ਨਾਮੇ ਦਾ ਉਹ ਹਿੱਸਾ ਪੜ੍ਹੋ ਜਿਸ ਵਿੱਚ ਦੱਸਿਆ ਗਿਆ ਹੈ ਕਿ ਤੁਸੀਂ ਉਸ ਨੂੰ ਹਸਪਤਾਲ ਵਿੱਚ ਤਬਦੀਲ ਕਰਨ ਲਈ ਕੀ ਕੋਸ਼ਿਸ਼ਾਂ ਕੀਤੀਆਂ ਹਨ।
Continues below advertisement