Farmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp Sanjha
ਅਹਿਮ ਗੱਲ ਇਹ ਹੈ ਕਿ ਕਿਸਾਨ ਹੁਣ ਤਿੱਖੇ ਟਕਰਾਅ ਵਿੱਚ ਆਉਣ ਦੀ ਬਜਾਏ ਖਾਸ ਰਣਨੀਤੀ ਤਹਿਤ ਚੱਲ ਰਹੇ ਹਨ। ਕਿਸਾਨਾਂ ਦੇ ਜਥਾ ਅੱਗੇ ਵਧਦਾ ਹੈ ਪਰ ਹਰਿਆਣਾ ਪੁਲਿਸ ਦੀ ਸਖਤੀ ਮਗਰੋਂ ਵਾਪਸ ਆ ਜਾਂਦਾ ਹੈ। ਇਸ ਨਾਲ ਕਿਸਾਨ ਸਰਕਾਰ ਨੂੰ ਬੇਨਕਾਬ ਕਰ ਰਹੇ ਹਨ ਤੇ ਲੋਕਾਂ ਦਾ ਹਮਦਰਦੀ ਵੀ ਜਿੱਤ ਰਹੇ ਹਨ। ਕਿਸਾਨਾਂ ਨੇ ਅੱਜ ਵੀ ਦਿੱਲੀ ਕੂਚ ਕਰਨਾ ਸੀ ਪਰ ਇਸ ਨੂੰ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਤਨਜ ਕਸਦਿਆਂ ਆਖਿਆ ਕਿ ਕੇਂਦਰ ਸਰਕਾਰ ਖੁਦ ਹੀ ਦੁਚਿੱਤੀ ਵਿਚ ਹੈ ਕਿਉਂਕਿ ਇਕ ਮੰਤਰੀ ਆਖਦਾ ਹੈ ਕਿ ਕਿਸਾਨ ਜਾ ਸਕਦੇ ਹਨ ਤੇ ਦੂਜਾ ਮੰਤਰੀ ਆਖਦਾ ਹੈ ਕਿ ਨਹੀਂ ਜਾਣ ਦਿੱਤਾ ਜਾਵੇਗਾ। ਇੱਕ ਪਾਸੇ ਪੈਦਲ ਜਾਂਦੇ ਕਿਸਾਨਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ, ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਦਾ ਤਾਜ਼ਾ ਬਿਆਨ ਹੈ ਕਿ ਕਿਸਾਨ ਪੈਦਲ ਕਿਉਂ ਜਾਣਾ ਚਾਹੁੰਦੇ ਹਨ ਅਨੇਕਾਂ ਵਾਹਨ ਵੀ ਹਨ। ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਸੀ ਤਾਲਮੇਲ ਜ਼ਰੂਰ ਰੱਖਣ ਕਿਉਂਕਿ ਉਨ੍ਹਾਂ ’ਤੇ ਵੱਡੀਆਂ ਜ਼ਿੰਮੇਵਾਰੀਆਂ ਹਨ।