Farmers Protest|SKM ਫ਼ਿਰ ਹੋਵੇਗਾ ਇਕੱਠਾ!ਵੱਡੇ ਲੀਡਰ ਪੁਹੰਚੇ ਖਨੌਰੀ ਬਾਰਡਰ |jagjit Singh Dallewal |Abp Sanjha
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਤੇ ਹਰਿਆਣਾ ਦੇ ਵਸਨੀਕਾਂ ਨੂੰ ਕਿਸਾਨਾਂ ਦੇ ਧਰਨੇ ਨੂੰ 10 ਮਹੀਨੇ ਪੂਰੇ ਹੋਣ ‘ਤੇ ਵੱਡੀ ਗਿਣਤੀ ਵਿੱਚ ਖਨੌਰੀ ਤੇ ਸ਼ੰਭੂ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਪੰਧੇਰ ਨੇ ਖਬਰ ਏਜੰਸੀ ਏਐਨਆਈ ਨਾਲ ਗੱਲ ਕਰਦੇ ਹੋਏ ਕਿਹਾ, “ਮੈਂ ਪੰਜਾਬ ਤੇ ਹਰਿਆਣਾ ਦੇ ਵਸਨੀਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਵਿੱਚ ਪਹੁੰਚਣ ਕਿਉਂਕਿ ਸਾਡੇ ਵਿਰੋਧ ਪ੍ਰਦਰਸ਼ਨ ਨੂੰ 10 ਮਹੀਨੇ ਪੂਰੇ ਹੋ ਚੁੱਕੇ ਹਨ। ਸਰਕਾਰੀ ਏਜੰਸੀਆਂ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਹਰਿਆਣਾ ਦੇ ਸਾਂਸਦ ਰਾਮ ਚੰਦਰ ਜਾਂਗੜਾ ਪ੍ਰਦਰਸ਼ਨ ’ਤੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ ਤੇ ਮੈਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਅਪੀਲ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਜਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਤੇ ਉਨ੍ਹਾਂ ਨੂੰ ਆਪਣੀ ਕੀਤੀ ਗਈ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ।” ਇਸ ਤੋਂ ਇਲਾਵਾ ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਭਾਰਤ ਦੇ ਲੋਕਾਂ ਲਈ ਹੈ ਤੇ ਭਾਜਪਾ ਕਿਸਾਨਾਂ ਦੇ ਵਿਰੋਧ ਨੂੰ ਅਸਫਲ ਨਹੀਂ ਕਰ ਸਕਦੀ, ਭਾਰਤ ਦੇ ਲੋਕ ਸਭ ਤੋਂ ਵੱਡੇ ਹਨ।