Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA
Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਸ਼ੰਭੂ ਤੇ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ਵੱਲੋਂ 3 ਜਨਵਰੀ ਨੂੰ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਸ਼ੰਭੂ ਤੇ ਖਨੌਰੀ ਮੋਰਚੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਾ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਲ ਹੋਣਗੇ।
ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੋ ਪੱਤਰ ਆਇਆ ਹੈ, ਉਸ ਵਿੱਚ ਕਿਸਾਨਾਂ ਨੂੰ ਸੜਕਾਂ ਖੋਲ੍ਹਣ ਲਈ ਮਨਾਉਣ ਵਰਗੇ ਮੁੱਦੇ ਹਨ। ਜਦੋਂ ਕਿ ਇਹ ਗੱਲ ਕਹਿਣਾ ਵੀ ਗਲਤ ਹੈ ਕਿ ਕਿਸਾਨਾਂ ਨੇ ਸੜਕਾਂ ਜਾਮ ਕੀਤੀਆਂ ਹਨ, ਸਗੋਂ ਸੜਕਾਂ ਤਾਂ ਸਰਕਾਰ ਵੱਲੋਂ ਰੋਕੀਆਂ ਗਈਆਂ ਹਨ। ਪੱਤਰ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਵੀ ਕੋਈ ਜ਼ਿਕਰ ਨਹੀਂ। ਅਜਿਹੇ 'ਚ ਅਸੀਂ ਬੈਠਕ 'ਚ ਨਾ ਜਾਣ ਦਾ ਫੈਸਲਾ ਕੀਤਾ ਹੈ।
ਦੱਸ ਦਈਏ ਕਿ ਕਰੀਬ 4 ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਹਾਈ ਪਾਵਰ ਕਮੇਟੀ ਨੇ 3 ਜਨਵਰੀ ਨੂੰ ਪੰਚਕੂਲਾ ਸਥਿਤ ਰੈਸਟ ਹਾਊਸ ਵਿਖੇ ਮੀਟਿੰਗ ਬੁਲਾਈ ਹੈ। ਜਿਵੇਂ ਹੀ ਇਹ ਸੱਦਾ ਆਇਆ ਤਾਂ ਉਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਬਿਆਨ ਆਇਆ ਸੀ ਕਿ ਉਹ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਕਿਸਾਨਾਂ ਨਾਲ ਸਬੰਧਤ ਸਾਰੇ ਤੱਥ ਕਮੇਟੀ ਸਾਹਮਣੇ ਰੱਖੇ ਜਾਣਗੇ।