Farmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?

Continues below advertisement

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਸਬੰਧੀ ਅੱਜ (19 ਦਸੰਬਰ) ਨੂੰ ਪੰਜਾਬ ਭਵਨ ਵਿਖੇ ਕਿਸਾਨਾਂ ਤੇ ਹੋਰ ਖੇਤੀ ਮਾਹਿਰਾਂ ਨਾਲ ਮੀਟਿੰਗ ਕੀਤੀ। ਮੀਟਿੰਗ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ।

ਇਸ ਦੌਰਾਨ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਖੇਤੀ ਨੀਤੀ ਦੇ ਨਾਂਅ 'ਤੇ ਰੱਦ ਕੀਤੇ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇ ਇਸ ਨੀਤੀ ਨੂੰ ਲਾਗੂ ਕੀਤਾ ਗਿਆ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਇਸ ਮੌਕੇ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਕਿਹਾ। ਇਸ ਦੇ ਨਾਲ ਹੀ ਕਿਹਾ ਕਿ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਨ੍ਹਾਂ ਨੂੰ ਰੱਦ ਕੀਤਾ ਜਾਵੇ।

Continues below advertisement

JOIN US ON

Telegram