ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਰੋਕੀਆਂ ਰੇਲਾਂ
Continues below advertisement
ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਰੋਕੀਆਂ ਰੇਲਾਂ
ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀ ਸਮੱਸਿਆ ਤੋਂ ਪਰੇਸ਼ਾਨ ਕਿਸਾਨਾਂ ਵੱਲੋਂ ਮਾਨਸਾ ਵਿਖੇ ਰੇਲਵੇ ਲਾਈਨਾਂ ਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਡੀਆਂ ਦੇ ਵਿੱਚੋਂ ਉਹਨਾਂ ਦੀ ਫਸਲ ਨੂੰ ਤੁਰੰਤ ਨਾ ਖਰੀਦਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮਾਨਸਾ ਵਿਖੇ ਕਿਸਾਨਾਂ ਵੱਲੋਂ ਦਿੱਲੀ ਫਿਰੋਜ਼ਪੁਰ ਰੇਲਵੇ ਲਾਈਨ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਕਿਸਾਨਾਂ ਨੇ ਕਿਹਾ ਕਿ ਉਹਨਾਂ ਦੀ ਝੋਨੇ ਦੀ ਫਸਲ ਮੰਡੀਆਂ ਦੇ ਵਿੱਚ ਰੁਲ ਰਹੀ ਹੈ ਅਜੇ ਤੱਕ ਉਹਨਾਂ ਦੀ ਫਸਲ ਨੂੰ ਖਰੀਦਣ ਦਾ ਸਰਕਾਰ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਇੱਕ ਅਪ੍ਰੈਲ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦੇਣ ਦੇ ਦਾਵੇ ਕਰ ਰਹੀ ਹੈ ਪਰ ਦੂਸਰੇ ਪਾਸੇ ਮੰਡੀਆਂ ਦੇ ਵਿੱਚ ਕਈ ਦਿਨਾਂ ਤੋਂ ਆਪਣੀ ਫਸਲ ਲੈ ਕੇ ਬੈਠੇ ਕਿਸਾਨਾਂ ਨੂੰ ਫਸਲ ਵੇਚਣ ਦੇ ਵਿੱਚ ਪਰੇਸ਼ਾਨੀ ਆ ਰਹੀ ਹੈ ਉਹਨਾਂ ਕਿਹਾ ਕਿ ਅਜੇ ਤੱਕ ਮੰਡੀਆਂ ਦੇ ਵਿੱਚ ਇੰਸਪੈਕਟਰਾਂ ਦੀਆਂ ਡਿਊਟੀਆਂ ਤੱਕ ਨਹੀਂ ਲਗਾਈਆਂ ਗਈਆਂ ਅਤੇ ਕਿਸਾਨ ਆਪਣੀਆਂ ਫਸਲਾਂ ਨੂੰ ਸੜਕਾਂ ਤੇ ਸੁੱਟਣ ਲਈ ਮਜਬੂਰ ਹੋ ਗਏ ਹਨ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਾਅਵੇ ਕੀਤੇ ਜਾਂਦੇ ਹਨ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਉਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਪਰ ਕਿਸਾਨ ਆਪਣਾ ਦਾਣਾ ਦਾਣਾ ਵੇਚਣ ਦੇ ਲਈ ਅੱਜ ਧਰਨੇ ਪ੍ਰਦਰਸ਼ਨ ਦੇਣ ਲਈ ਮਜਬੂਰ ਹੋ ਚੁੱਕੇ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਮੰਡੀਆਂ ਦੇ ਵਿੱਚ ਜਲਦ ਹੀ ਕਿਸਾਨਾਂ ਦੀ ਫਸਲ ਨਾ ਖਰੀਦੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।
Continues below advertisement