Fazilka: ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ

Continues below advertisement

ਫਾਜ਼ਿਲਕਾ ਦੇ ਪਿੰਡ ਚੱਕ ਟਾਹਲੀਵਾਲਾ 'ਚ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ ਜੋ ਕਿ ਛੁੱਟੀ 'ਤੇ ਆਇਆ ਆਪਣੇ ਭਤੀਜੇ ਨਾਲ ਖੇਤਾਂ 'ਚ ਕੰਮ ਕਰ ਰਿਹਾ ਸੀ ਕਿ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹੀ ਫੌਜੀ ਭਰਤੀ ਕਸ਼ਮੀਰ ਸਿੰਘ 15 ਦਿਨਾਂ ਦੀ ਛੁੱਟੀ 'ਤੇ ਆਇਆ ਹੋਇਆ ਸੀ ਅਤੇ ਉਹ ਆਪਣੇ ਭਤੀਜੇ ਸੁਰਜੀਤ ਉਰਫ ਸੋਨਾ ਸਿੰਘ (22 ਸਾਲ) ਜੋ ਕਿ ਜਲਾਲਾਬਾਦ ਦੀ ਆਈ.ਟੀ.ਆਈ. ਵਿੱਚ ਡਿਪਲੋਮਾ ਕਰ ਰਿਹਾ ਸੀ, ਨਾਲ ਆਇਆ ਹੋਇਆ ਸੀ। ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਉਹ ਖੇਤਾਂ 'ਚ ਕੰਮ ਕਰ ਰਹੇ ਸਨ ਕਿ ਅਚਾਨਕ ਮੀਂਹ ਪੈ ਗਿਆ ਅਤੇ ਅਸਮਾਨ 'ਚ ਬਿਜਲੀ ਡਿੱਗ ਗਈ ਅਤੇ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Continues below advertisement

JOIN US ON

Telegram