3-4 ਦਿਨ ਦੇਰੀ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ- ਹਰਪਾਲ ਚੀਮਾ
Continues below advertisement
ਸਤੰਬਰ ਦੇ ਸੱਤ ਦਿਨ ਬੀਤ ਜਾਣ 'ਤੇ ਵੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀਆਂ ਅਗਸਤ ਮਹੀਨੇ ਦੀਆਂ ਤਨਖ਼ਾਹਾਂ ਦਾ ਭੁਗਤਾਨ ਨਹੀਂ ਕੀਤਾ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਐੱਸ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ। ਚੀਮਾ ਨੇ ਕਿਹਾ, "ਪੰਜਾਬ ਸਰਕਾਰ ਨੇ 9,000 ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰ ਦਿੱਤਾ ਹੈ, ਜਿਸ ਕਾਰਨ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਦੀ ਪ੍ਰਕਿਰਿਆ 3-4 ਦਿਨਾਂ ਦੀ ਪਛੜ ਗਈ ਹੈ।" ਉਨ੍ਹਾਂ ਕਿਹਾ ਕਿ ਅੱਜ ਸਾਰਿਆਂ ਦੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
Continues below advertisement
Tags :
Punjab News Breaking News Punjab Government Harpal Singh Cheema Bhagwant Mann ABP Sanjha Mann Government Punjab Finance Minister Harpal Cheema Headlines Punjab Punjab Government Employee Salary Government Employee Salary