ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੀ ਮਾਨ ਸਰਕਾਰ 'ਤੇ ਇਸ ਮੁੱਦੇ ਨੂੰ ਲੈ ਕੇ ਚੁੱਕੇ ਸਵਾਲ

Continues below advertisement

ਸਤੰਬਰ ਦੇ ਛੇ ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਅਗਸਤ ਮਹੀਨੇ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕਰ ਸਕੀ ਹੈ। ਸੱਤਾ ਦੇ ਗਲਿਆਰਿਆਂ ਵਿੱਚ ਇਹ ਅਫਵਾਹਾਂ ਹਨ ਕਿ ਸਰਕਾਰ ਫੰਡਾਂ ਦੀ ਘਾਟ ਨਾਲ ਜੂਝ ਰਹੀ ਹੈ।  ਇਸ 'ਤੇ ਵਿਰੋਧੀਆਂ ਨੇ ਆਪ ਸਰਕਾਰ ਨੂੰ ਘੇਰਨ 'ਚ ਦੇਰ ਨਾ ਲਾਈ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸਰਕਾਰ 'ਤੇ ਸਵਾਲ ਚੁੱਕੇ ਹਨ। ਪਰਗਟ ਸਿੰਘ ਨੇ ਏਬੀਪੀ ਸਾਂਝਾ ਨਾਲ ਗੱਲ ਕਰਦੇ ਹੋਏ ਕਿਹਾ, "ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਤਨਖਾਹ ਨਹੀਂ ਮਿਲੀ ਹੈ।ਕੁਝ ਵੀ ਕੰਮ ਕਰਨ ਤੋਂ ਪਹਿਲਾਂ ਜੇਬ ਦੇਖਣੀ ਪੈਂਦੀ ਹੈ। 2017 ਤੋਂ 2022 ਤੱਕ ਕਦੇ ਵੀ ਨਹੀਂ ਹੋਇਆ ਕਿ ਮੁਲਾਜ਼ਮਾਂ ਨੂੰ 7 ਤਰੀਕ ਤੱਕ ਤਨਖਾਹ ਨਾ ਮਿਲੀ ਹੋਵੇ।"

Continues below advertisement

JOIN US ON

Telegram