Sunder Sham Arora returns in Congress | ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ 'ਚ ਵਾਪਸੀ


'ਬੀਜੇਪੀ' ਛੱਡ ਕੇ ਮੁੜ ਕਾਂਗਰਸ 'ਚ ਹੋਏ ਸ਼ਾਮਲ
ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਕਰਵਾਇਆ ਪਾਰਟੀ 'ਚ ਸ਼ਾਮਲ
ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ।
ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।
ਜ਼ਿਕਰ ਏ ਖ਼ਾਸ ਹੈ ਕਿ ਸ਼ਾਮ ਸੁੰਦਰ ਅਰੋੜਾ ਨੂੰ ਰਿਸ਼ਵਤ ਦੇ ਇਲਜ਼ਾਮ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ 'ਤੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਲਗਾਏ ਗਏ ਸਨ।
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਉਦਯੋਗ ਮੰਤਰੀ ਬਣਾਇਆ ਗਿਆ ਸੀ।
ਹਾਲਾਂਕਿ ਜਦੋਂ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਅਰੋੜਾ ਹਾਰ ਗਏ ਸਨ।
ਇਸ ਤੋ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ
ਸਮੇਤ 5 ਜੂਨ 2023 'ਚ ਭਾਜਪਾ ਦਾ ਪੱਲਾ ਫੜ ਲਿਆ ਸੀ ਅਤੇ ਅੱਜ ਮੁੜ ਉਨ੍ਹਾਂ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ ਹੈ।

 
 

JOIN US ON

Telegram
Sponsored Links by Taboola