Captain ਨੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ Modi ਨਾਲ ਕੀਤੀ ਚਰਚਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਇਲਾਜ ਲਈ ਵਿਦੇਸ਼ ਚਲੇ ਗਏ ਸੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਆਏ ਤਾਂ ਡਾਕਟਰਾਂ ਦੀ ਸਲਾਹ 'ਤੇ ਉਹ ਆਰਾਮ 'ਤੇ ਰਹੇ। ਹੁਣ ਕੈਪਟਨ ਨੇ ਆਪਣੀ ਸਰਗਰਮੀ ਵਧਾਉਂਦੇ ਹੋਏ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੀ ਫੋਟੋ ਟਵਿਟਰ 'ਤੇ ਸ਼ੇਅਰ ਕੀਤੀ। ਕੈਪਟਨ ਨੇ ਲਿਖਿਆ- ਪੀਐਮ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ। ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਦੇ ਮੁੱਦਿਆਂ 'ਤੇ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ। ਇਹ ਸਾਡੇ ਦੋਵਾਂ ਲਈ ਸਭ ਤੋਂ ਮਹੱਤਵਪੂਰਨ ਰਿਹਾ ਹੈ।






















