(Source: ECI/ABP News)
ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ!
ਸਟੇਟ ਵਿਜੀਲੈਂਸ ਬਿਊਰੋ (Vigilance Bureau) ਦੇ ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪਹੁੰਚੇ। ਅਧਿਕਾਰੀਆਂ ਨੇ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਸਵਾਲ ਪੁੱਛੇ। ਉਸ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ।
ਵਿਜੀਲੈਂਸ ਦਫ਼ਤਰ ਦੇ ਬਾਹਰ ਆ ਕੇ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਨੇ ਆਪਣਾ ਚੋਣ ਹਲਫਨਾਮਾ ਏਜੰਸੀ ਨੂੰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਬਾਰੇ ਵੀ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਜਾਂਚ ਏਜੰਸੀ ਨੇ ਉਸ ਨੂੰ ਬੁਲਾਇਆ ਸੀ, ਇਸ ਲਈ ਉਹ ਉਸ ਦੇ ਸਾਹਮਣੇ ਪੇਸ਼ ਹੋਣ ਲਈ ਆਇਆ ਸੀ। ਭਵਿੱਖ ਵਿੱਚ ਵੀ ਜੇਕਰ ਜਾਂਚ ਏਜੰਸੀ ਉਸ ਨੂੰ ਬੁਲਾਉਂਦੀ ਹੈ ਤਾਂ ਉਹ ਪੇਸ਼ ਹੋਵੇਗਾ। ਉਨ੍ਹਾਂ ਦੀ ਜਾਂਚ ਵਿੱਚ ਵੀ ਸਹਿਯੋਗ ਕਰਨਗੇ।

ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
