(Source: ECI/ABP News)
BJP 'ਚ ਸ਼ਾਮਲ ਹੋਣ ਮਗਰੋਂ Captain Amarinder Singh ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ !
Captain Amarinder Singh join BJP: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ 'ਚ ਸ਼ਾਮਲ ਹੋਣਗੇ। ਉਹ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ। ਕੈਪਟਨ ਦੇ ਨਾਲ ਹੀ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ 'ਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਅਹਿਮ ਜ਼ਿੰਮੇਵਾਰੀ ਮਿਲ ਸਕਦੀ ਹੈ। ਦਰਅਸਲ ਭਾਜਪਾ ਪੰਜਾਬ 'ਚ ਸੰਗਠਨ ਨੂੰ ਮਜ਼ਬੂਤ ਕਰਨ 'ਚ ਲੱਗੀ ਹੋਈ ਹੈ ਅਤੇ ਇਸ ਸਮੇਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੈਪਟਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ। ਇਸੇ ਲਈ ਕਿਹਾ ਜਾ ਰਿਹਾ ਹੈ ਕਿ ਅਮਰਿੰਦਰ ਤੋਂ ਇਲਾਵਾ ਉਨ੍ਹਾਂ ਦੇ ਸਾਥੀਆਂ ਨੂੰ ਵੀ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
![ਪਰਿਵਾਰ ਨੇ 40 ਲੱਖ ਕਰਜਾ ਚੁੱਕ ਕੇ ਪੁੱਤ ਭੇਜਿਆ ਬਾਹਰ, ਅਮਰੀਕਾ ਨੇ ਕੀਤਾ ਡਿਪੋਰਟ](https://feeds.abplive.com/onecms/images/uploaded-images/2025/02/15/438727d0a6b818ffbaa676b0e0d67b8617396243467551149_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)