ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ, ਅੰਮ੍ਰਿਤਸਰ ਦੇ ਹਸਪਤਾਲ 'ਚ ਲਏ ਆਖਰੀ ਸਾਹ

Continues below advertisement

Nirmal Singh Kahlon Death: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ  ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਹੇ ਸਨ ਅਤੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਮਾਝੇ ਦੇ ਚੋਟੀ ਦੇ ਅਕਾਲੀ ਨੇਤਾਵਾਂ 'ਚੋਂ ਇਕ ਨਿਰਮਲ ਸਿੰਘ ਕਾਹਲੋਂ ਦਾ ਅੱਜ ਸਵੇਰੇ ਸਵਰਗਵਾਸ ਹੋ ਗਿਆ। ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਸਮੇਂ ਤੋਂ ਫੋਰਟਿਸ ਹਸਪਤਾਲ ਅੰਮ੍ਰਿਤਸਰ 'ਚ ਜ਼ੇਰੇ ਇਲਾਜ ਸਨ ਪਰ ਅੱਜ ਤੜਕੇ ਉਨ੍ਹਾਂ ਨੇ ਆਖਰੀ ਸਾਹ ਲਏ। ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।

Continues below advertisement

JOIN US ON

Telegram