Free electricity in Punjab: ਪੰਜਾਬ 'ਚ ਅੱਜ ਤੋਂ ਮੁਫਤ ਬਿਜਲੀ! ਸੀਐਮ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵਧਾਈ
Punjab Government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ 'ਗਾਰੰਟੀ' ਨੂੰ ਪੂਰਾ ਕਰ ਦਿੱਤੀ ਹੈ, ਜਿਸ ਤਹਿਤ ਸ਼ੁੱਕਰਵਾਰ ਤੋਂ ਹਰ ਮਹੀਨੇ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ (Free Electricity) ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਏਗੀ। ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਮਾਰਚ 'ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ।