ਫਿਰੋਜਪੁਰ 'ਚ ਗੈਂਗਵਾਰ, 1 ਦੀ ਮੌਤ 2 ਜਖ਼ਮੀ

Continues below advertisement

ਫਿਰੋਜਪੁਰ 'ਚ ਗੈਂਗਵਾਰ, 1 ਦੀ ਮੌਤ 2 ਜਖ਼ਮੀ

ਫਿਰੋਜ਼ਪੁਰ ਅੰਦਰ ਗੋਲੀ ਚੱਲਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਲਗਾਤਾਰ ਹੀ ਅੰਨੇਵਾਹ ਗੋਲੀਆਂ ਮਾਰ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਤਾਜਾ ਮਾਮਲਾ ਫਿਰੋਜ਼ਪੁਰ ਫਾਜਿਲਕਾ ਰੋਡ ਤੋਂ ਸਾਹਮਣੇ ਆਇਆ ਹੈ। ਜਿਥੇ ਕਾਰ ਸਵਾਰ ਤਿੰਨ ਨੌਜਵਾਨ ਤੇ ਦਿਨ ਦਿਹਾੜੇ ਅੰਨੇਵਾਹ ਫਾਇਰਿੰਗ ਕੀਤੀ ਗਈ ਹੈ। ਇਸ ਦੌਰਾਨ ਇੱਕ ਨੌਜਵਾਨ ਦੇ ਮੱਥੇ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅਲੱਗ ਅਲੱਗ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 

 

 ਫਿਰੋਜ਼ਪੁਰ ਫਾਜਿਲਕਾ ਰੋਡ ਤੇ ਦਿਨ ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਕਿ ਤਿੰਨ ਨੌਜਵਾਨ ਜੋ ਫਿਰੋਜ਼ਪੁਰ ਤੋਂ ਤਰੀਕ ਭੁਗਤ ਕੇ ਵਾਪਿਸ ਜਾ ਰਹੇ ਸਨ। ਰਾਸਤੇ ਵਿੱਚ ਕੁੱਝ ਲੋਕਾ ਨੇ ਉਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਲਵਪ੍ਰੀਤ ਉਰਫ ਅਕਾਸ਼ ਕਾਸ਼ੀ ਦੀ ਮੱਥੇ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ। ਕਿ ਇਹ ਗੋਲੀਆਂ ਪੁਰਾਣੀ ਰੰਜਿਸ਼ ਦੇ ਚਲਦਿਆਂ ਚਲਾਈਆਂ ਗਈਆਂ ਹਨ। ਇਥੇ ਇਹ ਵੀ ਦੱਸ ਦਈਏ ਕਿ ਮ੍ਰਿਤਕ ਨੌਜਵਾਨ 5 ਭੈਣਾਂ ਦਾ ਇਕਲੌਤਾ ਭਰਾ ਸੀ। ਜਿਸਦਾ 18 ਦਿਨ ਪਹਿਲਾਂ ਹੀ ਹਾਲੇ ਵਿਆਹ ਹੋਇਆ ਹੈ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ।

 

Continues below advertisement

JOIN US ON

Telegram