ਵੱਖਰੇ ਚੁੱਲੇ ਦੇ ਬਿਆਨ 'ਤੇ ਗਿਆਨੀ ਹਰਪ੍ਰੀਤ ਦਾ ਕਰਾਰਾ ਜਵਾਬ
ਅੱਜ ਪੰਜਾਬ ਦੀ ਪੰਥਕ ਰਾਜਨੀਤੀ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਇਸਦੀ ਭਰਤੀ ਕਮੇਟੀ ਨੇ ਇੱਕ ਨਵੀਂ ਪੰਥਕ ਪਾਰਟੀ ਬਣਾਈ ਹੈ, ਜਿਸਦਾ ਆਗੂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਐਲਾਨਿਆ ਗਿਆ ਹੈ।
ਦੱਸ ਦਈਏ ਕਰਿ ਇਹ ਉਹੀ ਭਰਤੀ ਕਮੇਟੀ ਹੈ ਜਿਸ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪੁਨਰਗਠਨ ਲਈ 7 ਮੈਂਬਰੀ ਟੀਮ ਵਜੋਂ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਮੁਖੀ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਤੋਂ ਬਾਅਦ ਇਸ ਕਮੇਟੀ ਨੂੰ ਘਟਾ ਕੇ 5 ਮੈਂਬਰੀ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਦਾਂ ਤੇ ਬੀਬੀ ਸਤਵੰਤ ਕੌਰ ਕਰ ਦਿੱਤਾ ਗਿਆ।ਵੱਖਰੇ ਚੁੱਲੇ ਦੇ ਬਿਆਨ 'ਤੇ






















