ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਰਾਜਧਾਨੀ ਦਾ ਕੀਤਾ ਐਲਾਨ

ਲੁਧਿਆਣਾ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਕਈ ਟਕਸਾਲੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੱਸ ਦਈਏ ਕਿ ਖੰਨਾ ਦੇ ਪਿੰਡ ਮੋਹਨਪੁਰ ਦੀ ਸਰਪੰਚ ਪਰਮਜੀਤ ਕੌਰ ਸਣੇ ਕਈ ਪੁਰਾਣੇ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਪਰਿਵਾਰਾਂ ਵਿੱਚ ਚਰਨਜੀਤ ਸਿੰਘ, ਹਰਮਿੰਦਰ ਸਿੰਘ, ਜਸਵੀਰ ਸਿੰਘ, ਬੱਬੀ, ਭਾਗ ਸਿੰਘ ਅਤੇ ਹਰਪਾਲ ਸਿੰਘ ਸ਼ਾਮਲ ਹਨ। ਇਹ ਸਾਰੇ ਪਿਛਲੇ 30-35 ਸਾਲਾਂ ਤੋਂ ਅਕਾਲੀ ਦਲ ਦੇ ਸਰਗਰਮ ਸਮਰਥਕ ਰਹੇ ਹਨ।ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਉਨ੍ਹਾਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਦੇ ਹਿੱਤ ਵਿੱਚ ਚੁੱਕੇ ਗਏ ਕਦਮਾਂ ਕਾਰਨ ਲੋਕ 'ਆਪ' ਵਿੱਚ ਸ਼ਾਮਲ ਹੋ ਰਹੇ ਹਨ।

JOIN US ON

Telegram
Sponsored Links by Taboola