ਕੁੜੀਆਂ ਵੀ ਹੋਣਗੀਆਂ ਫਾਇਰ ਬ੍ਰਿਗੇਡ 'ਚ ਭਰਤੀ-CM Bhagwant Mann

ਕੁੜੀਆਂ ਵੀ ਹੋਣਗੀਆਂ ਫਾਇਰ ਬ੍ਰਿਗੇਡ 'ਚ ਭਰਤੀ-CM Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਕਲਾਨੌਰ ਦੇ ਪਿੰਡ ਮਸਤਕੋਟ ’ਚ ਚੋਣ ਮੀਟਿੰਗ ਕੀਤੀ|  ਆਪਣੇ ਅੰਦਾਜ਼ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ’ਤੇ ਨਿਸ਼ਾਨੇ ਲਾਏ। ਇਸ ਦੌਰਾਨ ਉਨ੍ਹਾਂ ਪੰਜਾਬ ਦੀਆਂ ਚਾਰੋਂ ਜ਼ਿਮਨੀ ਚੋਣਾਂ ਵਿੱਚ ‘ਆਪ’ ਦੀ ਜਿੱਤ ਦਾ ਦਾਅਵਾ ਕੀਤਾ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲਿਆਂ ਕੋਲ  ਚਾਰ ਜ਼ਿਮਨੀ ਚੋਣਾਂ ਲੜਨ ਲਈ ਉਮੀਦਵਾਰ ਨਹੀਂ ਹਨ| ਪਾਰਟੀ ਸੁਖਬੀਰ ਬਾਦਲ ਨੂੰ ਲਾਂਭੇ ਕਰ ਦੇਵੇ ਤਾਂ ਸ਼ਾਇਦ ਅਕਾਲੀ ਦਲ ਨੂੰ ਵੱਧ ਵੋਟਾਂ ਪੈ ਜਾਣ| ਉਨ੍ਹਾਂ ਆਖਿਆ ਕਿ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਭ੍ਰਿਸ਼ਟਚਾਰ, ਨਸ਼ੇ ਅਤੇ ਹੋਰ ਅਲਾਮਤਾਂ ਵਧਣ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪਿਆ ਹੈ। ਅਕਾਲੀ ਦਲ ਨੂੰ ਹੁਣ ਪੰਜਾਬ ਦੇ ਲੋਕਾਂ ਨੇ ਦਿਲੋਂ ਵਿਸਾਰ ਦਿੱਤਾ ਹੈ, ਇਸ ਲਈ ਪਾਰਟੀ ਦੀ ਲੀਡਰਸ਼ਿਪ ਨੇ ਜ਼ਿਮਨੀ ਚੋਣਾਂ ਦਾ ਬਾਈਕਾਟ ਕੀਤਾ ਹੈ।

 

 

JOIN US ON

Telegram
Sponsored Links by Taboola