ਸੋਨਾਲੀ ਫੋਗਾਟ ਕਤਲ ਮਾਮਲੇ 'ਚ ਗੋਆ ਸਰਕਾਰ ਐਕਸ਼ਨ 'ਚ
Continues below advertisement
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਸੋਨਾਲੀ ਫੋਗਾਟ ਕਤਲ ਕੇਸ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਸੀਐਮ ਸਾਵੰਤ ਨੇ ਵੀ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਸੰਕੇਤ ਦਿੱਤੇ ਹਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਇਸ ਮਾਮਲੇ ਸਬੰਧੀ ਜਾਣਕਾਰੀ ਲਈ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸੋਨਾਲੀ ਫੋਗਾਟ ਦੇ ਪੀਏ ਅਤੇ ਇੱਕ ਹੋਰ ਸਹਾਇਕ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਦੋ ਨਸ਼ਾ ਤਸਕਰ ਵੀ ਸ਼ਾਮਲ ਹਨ।ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਮਾਮਲੇ ਨਾਲ ਜੁੜੀ ਪੂਰੀ ਜਾਂਚ ਰਿਪੋਰਟ ਅੱਜ ਸ਼ਾਮ ਸੀਐਮ ਖੱਟਰ ਅਤੇ ਹਰਿਆਣਾ ਦੇ ਡੀਜੀਪੀ ਨੂੰ ਸੌਂਪ ਦਿੱਤੀ ਜਾਵੇਗੀ।
Continues below advertisement