Sidhu Moosewala ਕਤਲਕਾਂਡ ਦੇ ਆਖਰੀ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ 'ਤੋਂ ਡਰਿਆ Goldie Brar

Continues below advertisement

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕਿਹਾ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ।ਗੋਲਡੀ ਬਰਾੜ ਨੇ ਪੋਸਟ 'ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ।ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਕਾਫੀ ਡਰਿਆ ਹੋਇਆ ਹੈ।ਉਸ ਨੂੰ ਡਰ ਲੱਗ ਰਿਹਾ ਹੈ ਕਿ ਕਿਤੇ ਉਸ ਦੇ ਤਿੰਨੋਂ ਸਾਥੀਆਂ ਦਾ ਵੀ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਵਾਂਗ ਐਨਕਾਊਂਟਰ ਨਾ ਹੋ ਜਾਵੇ। ਡੀਜੀਪੀ ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ 'ਚ ਮਦਦ ਕੀਤੀ ਸੀ।

 

Continues below advertisement

JOIN US ON

Telegram