Goldy Brar Detained । FBI ਦੀ ਰਾਡਾਰ 'ਤੇ ਗੈਂਗਸਟਰ ਗੋਲਡੀ ਬਰਾੜ
ਏਬੀਪੀ ਸਾਂਝਾ
Updated at:
02 Dec 2022 09:10 AM (IST)
Download ABP Live App and Watch All Latest Videos
View In AppGoldy Brar Detained: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਦਾ ਪਤਾ ਲੱਗਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ 'ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ 'ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਅਜੇ ਤੱਕ ਗੋਲਡੀ ਦੇ ਫੜੇ ਜਾਣ ਦੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।