Good Morning ਦੀ ਬਜਾਏ ਸਕੂਲਾਂ 'ਚ 'ਜੈ ਹਿੰਦ' ਕਹਿਣਗੇ ਬੱਚੇ, 15 ਅਗਸਤ ਤੋਂ ਹੋ ਰਿਹਾ ਬਦਲਾਅ
Good Morning ਦੀ ਬਜਾਏ ਸਕੂਲਾਂ 'ਚ 'ਜੈ ਹਿੰਦ' ਕਹਿਣਗੇ ਬੱਚੇ, 15 ਅਗਸਤ ਤੋਂ ਹੋ ਰਿਹਾ ਬਦਲਾਅ
ਹਰਿਆਣਾ ਵਿੱਚ ਇਸ ਸੁਤੰਤਰਤਾ ਦਿਵਸ ਤੋਂ ਹੁਣ ਸਾਰੇ ਸਕੂਲਾਂ ਵਿੱਚ 'ਗੁੱਡ ਮਾਰਨਿੰਗ' ਦੀ ਥਾਂ 'ਜੈ ਹਿੰਦ' ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਇੱਕ ਸਰਕਾਰੀ ਸਰਕੂਲਰ ਵਿੱਚ ਦਿੱਤੀ ਗਈ ਹੈ। ਰਾਜ ਸਰਕਾਰ ਦੇ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰੀ ਸਵੈਮਾਣ ਦੀ ਡੂੰਘੀ ਭਾਵਨਾ ਪੈਦਾ ਕਰਨਾ ਹੈ। ਸਰਕੂਲਰ 'ਚ ਕਿਹਾ ਗਿਆ ਹੈ ਕਿ 'ਜੈ ਹਿੰਦ' ਦਾ ਨਾਅਰਾ ਸੁਭਾਸ਼ ਚੰਦਰ ਬੋਸ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੌਰਾਨ ਦਿੱਤਾ ਸੀ ਅਤੇ ਆਜ਼ਾਦੀ ਤੋਂ ਬਾਅਦ ਇਸ ਨੂੰ ਹਥਿਆਰਬੰਦ ਬਲਾਂ ਨੇ ਸਲਾਮੀ ਵਜੋਂ ਅਪਣਾਇਆ ਸੀ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਹ ਸਰਕੂਲਰ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਜ਼ਿਲ੍ਹਾ ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਭੇਜ ਦਿੱਤਾ ਹੈ।