ਖ਼ੁਸ਼ਖ਼ਬਰੀ ! 3381 ETT ਅਧਿਆਪਕਾਂ ਨੂੰ ਜਲਦ ਮਿਲੇਗੀ ਨੌਕਰੀ
ਖ਼ੁਸ਼ਖ਼ਬਰੀ ! 3381 ETT ਅਧਿਆਪਕਾਂ ਨੂੰ ਜਲਦ ਮਿਲੇਗੀ ਨੌਕਰੀ
Punjab News: ਪੰਜਾਬ ਸਰਕਾਰ ਲਗਾਤਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਦਾਅਵਾ ਕੀਤਾ ਜਾ ਰਿਹਾ ਹੈ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਹੁਣ ਉਨ੍ਹਾਂ ਨੇ ਕਿਹਾ ਕਿ ਛੇਤੀ ਹੀ 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ, ਕੱਲ੍ਹ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਦੇ ਅਫ਼ਸਰ ਸਾਹਿਬਾਨਾਂ ਨਾਲ ਸਮੀਖਿਆ ਮੀਟਿੰਗ ਕੀਤੀ। 3381 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ। ਆਉਣ ਵਾਲੇ ਦਿਨਾਂ 'ਚ ਇਹਨਾਂ ਅਧਿਆਪਕਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ।