Good News | ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ! 23 ਲੱਖ ਮੀਟ੍ਰਿਕ ਟਨ ਚੌਲਾਂ ਨੂੰ ਖੁੱਲ੍ਹੀ ਮੰਡੀ 'ਚ ਵੇਚਣ ਦਾ ਫ਼ੈਸਲਾ
Good News | ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ! 23 ਲੱਖ ਮੀਟ੍ਰਿਕ ਟਨ ਚੌਲਾਂ ਨੂੰ ਖੁੱਲ੍ਹੀ ਮੰਡੀ 'ਚ ਵੇਚਣ ਦਾ ਫ਼ੈਸਲਾ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ !
ਪੰਜਾਬ ਦੇ ਗੁਦਾਮਾਂ 'ਚ ਰੱਖੇ ਚੋਲਾਂ ਦੀ ਹੋਵੇਗੀ ਦਰਾਮਦਗੀ
23 ਲੱਖ ਮੀਟ੍ਰਿਕ ਟਨ ਚੌਲਾਂ ਨੂੰ ਖੁੱਲ੍ਹੀ ਮੰਡੀ 'ਚ ਵੇਚਣ ਦਾ ਫ਼ੈਸਲਾ
2 ਲੱਖ ਮੀਟ੍ਰਿਕ ਟਨ ਚੌਲ ਮਲੇਸ਼ੀਆ ਨੂੰ ਹੋਵੇਗਾ ਨਿਰਯਾਤ
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ ਜਾਣਕਾਰੀ
ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਗੁਦਾਮਾਂ 'ਚ ਰੱਖੇ 23 ਲੱਖ ਮੀਟ੍ਰਿਕ ਟਨ ਚੌਲਾਂ ਨੂੰ ਖੁੱਲ੍ਹੀ ਮੰਡੀ 'ਚ ਵੇਚਣ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ।
ਮੰਤਰੀ ਕਟਾਰੂਚੱਕ ਨੇ ਦੱਸਿਆ ਕਿ 28 ਅਗਸਤ ਨੂੰ ਉਨ੍ਹਾਂ ਦੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਹੋਈ ਹੈ।
ਮੀਟਿੰਗ ਸਦਭਾਵਨਾ ਭਰੇ ਮਾਹੌਲ 'ਚ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੇ ਭਰੇ ਪਏ ਗੁਦਾਮ ਸਨ।
ਕਿਓਂਕਿ ਸੂਬੇ 'ਚ 1.21 ਲੱਖ ਮੀਟ੍ਰਿਕ ਟਨ ਚੌਲਾਂ ਦੀ ਪੈਦਾਵਾਰ ਹੈ
ਜਦੋਂਕਿ ਝੋਨੇ ਦੀ ਵਾਢੀ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਮੰਤਰੀ ਨੇ ਦੱਸਿਆ ਕਿ 200 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ।
ਇਸ ਲਈ ਨਵਾਂ ਝੋਨਾ ਸਟੋਰ ਕਰਨ ਲਈ ਪੁਰਾਣਾ ਸਟਾਕ ਖਾਲੀ ਕੀਤਾ ਜਾਣਾ ਚਾਹੀਦਾ ਹੈ।
ਕਟਾਰੁਚਕ ਨੇ ਦੱਸਿਆ ਕਿ ਮੀਟਿੰਗ ਦੇ ਅਗਲੇ ਹੀ ਦਿਨ ਉਨ੍ਹਾਂ ਨੂੰ ਕੇਂਦਰੀ ਮੰਤਰਾਲੇ ਤੋਂ ਪੱਤਰ ਮਿਲਿਆ ਕਿ ਕੇਂਦਰ 23 ਲੱਖ ਮੀਟ੍ਰਿਕ ਟਨ ਚੌਲ ਖੁੱਲ੍ਹੇ ਬਾਜ਼ਾਰ ਤੇ 2 ਲੱਖ ਮੀਟ੍ਰਿਕ ਟਨ ਚਾਵਲ ਮਲੇਸ਼ੀਆ ਨੂੰ ਨਿਰਯਾਤ ਕੀਤੇ ਜਾਣਗੇ। ਮੰਤਰੀ ਨੇ ਕਿਹਾ ਕਿ ਇਸ ਨਾਲ ਸਰਕਾਰ ਨੂੰ ਕਾਫੀ ਰਾਹਤ ਮਿਲੇਗੀ। ਅਗਲੇ ਸੀਜ਼ਨ ਲਈ ਸਟੋਰੇਜ ਦੀ ਕੋਈ ਸਮੱਸਿਆ ਨਹੀਂ ਹੋਵੇਗੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।