ਪੰਜਾਬ ਦੇ Governor Purohit ਨੇ illegal mining ਕਰਨ ਵਾਲਿਆਂ ਨੂੰ ਕਿਹਾ ਦੇਸ਼ ਦੇ ਗੱਦਾਰ !

Illegal mining in Punjab : ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਰੋਕਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਐਕਸ਼ਨ ਮੋਡ ਵਿੱਚ ਨਜ਼ਰ ਆਏ। ਉਨ੍ਹਾਂ ਨਾਜਾਇਜ਼ ਖਣਨ ਕਰਨ ਵਾਲਿਆਂ ਨੂੰ ਦੇਸ਼ ਦਾ ਗੱਦਾਰ ਐਲਾਨਦਿਆਂ ਕਿਹਾ ਕਿ ਅਜਿਹੇ ਲੋਕਾਂ ਖ਼ਿਲਾਫ਼ ਖਣਨ ਐਕਟ ਤੋਂ ਇਲਾਵਾ ਦੇਸ਼ ਧ੍ਰੋਹ ਦਾ ਵੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਖਣਨ ਹੋਣ ਨਾਲ ਸਰਹੱਦੀ ਖੇਤਰ ਅੰਦਰ ਪੁਲਾਂ ਨੂੰ ਖਤਰਾ ਪੈਦਾ ਹੋ ਗਿਆ ਹੈ ਤੇ ਉੱਥੇ ਬਣੇ ਹੋਏ ਬੀਐਸਐਫ ਤੇ ਫੌਜ ਦੇ ਬੰਕਰ ਟੁੱਟ ਰਹੇ ਹਨ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਾਜਾਇਜ਼ ਖਣਨ ਰੋਕਣ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਾਜਾਇਜ਼ ਖਣਨ ਰੋਕਣ ਲਈ ਹਰ ਪਿੰਡ ਵਿੱਚ 11 ਮੈਂਬਰੀ ਸੁਰੱਖਿਆ ਕਮੇਟੀ ਬਣਾਈ ਜਾਵੇ। 

JOIN US ON

Telegram
Sponsored Links by Taboola