Gramin Bharat Bandh|ਅੱਜ ਸੋਚ-ਸਮਝ ਕੇ ਨਿਕਲਿਓ ਘਰੋਂ...12 ਤੋਂ 4 ਵਜੇ ਤੱਕ ਸਾਰੀਆਂ ਸੜਕਾਂ ਬੰਦ
Gramin Bharat Bandh|ਅੱਜ ਸੋਚ-ਸਮਝ ਕੇ ਨਿਕਲਿਓ ਘਰੋਂ...12 ਤੋਂ 4 ਵਜੇ ਤੱਕ ਸਾਰੀਆਂ ਸੜਕਾਂ ਬੰਦ
#GraminBharatBandh #SKM #FarmersProtest2024 #BharatBand #FarmersProtests #Haryana #Punjab #DelhiChalo
#Pakistan #JagjitSinghDallewal #BhagwantMann #ArjunMunda #PiyushGoyal #Punjab #CMMann #Chandigarh #abpsanjha #abplive
ਅੱਜ ‘ਭਾਰਤ ਬੰਦ’ ਰਹੇਗਾ, ਭਾਰਤ ਬੰਦ ਦੇ ਸੱਦੇ ਨੂੰ ਦੇਸ਼ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਹਮਾਇਤ ਹੈ, ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾਸ ਸੰਯੁਕਤ ਕਿਸਾਨ ਮੋਰਚਾ, 10 ਕੇਂਦਰੀ ਮਜ਼ਦੂਰ ਜਥੇਬੰਦੀਆਂ ਤੇ ਮੁਲਾਜ਼ਮ ਯੂਨੀਅਨਾਂ ਦੀ ਫੈਡਰੇਸ਼ਨ ਨੇ ਭਾਰਤ ਬੰਦ ਦੇ ਸਮਰਥਨ ਵਿੱਚ ਰੋਡਵੇਜ਼ ਦੀਆਂ ਬੱਸਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ, ਇਸ ਦੌਰਾਨ ਫਲਾਂ, ਸਬਜ਼ੀਆਂ ਤੇ ਦੁੱਧ ਦੀ ਸਪਲਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ,ਭਾਰਤ ਬੰਦ ਦੌਰਾਨ ਸਰਕਾਰੀ ਬੱਸਾਂ, ਪ੍ਰਾਈਵੇਟ ਬੱਸਾਂ, ਲਿੰਕ ਸੜਕਾਂ, ਹਾਈਵੇਅ ਤੇ ਨੈਸ਼ਨਲ ਹਾਈਵੇ ਬੰਦ ਰਹਿਣਗੇ,ਭਾਰਤ ਬੰਦ ਦੌਰਾਨ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲ, ਬੈਂਕ, ਪੈਟਰੋਲ ਪੰਪ, ਗੈਸ ਏਜੰਸੀਆਂ, ਡਾਕਖਾਨੇ, ਡੀਸੀ, ਨਗਰ ਨਿਗਮ, ਨਗਰ ਕੌਂਸਲ ਦਫਤਰ, ਦੁਕਾਨਾਂ, ਬਾਜ਼ਾਰ, ਸੁਵਿਧਾ ਕੇਂਦਰ, ਆਮ ਆਦਮੀ ਕਲੀਨਿਕ, ਹਸਪਤਾਲ, ਅਦਾਲਤਾਂ, ਕਰਮਚਾਰੀ ਸੰਗਠਨ ਤੇ ਰੇਲ ਸੇਵਾਵਾਂ ਆਦਿ ਚਾਲੂ ਰਹਿਣਗੀਆਂ,ਕਿਸਾਨ ਲੀਡਰਾਂ ਮੁਤਾਬਕ ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਲਈ ਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ। ਇਸ ਦੇ ਨਾਲ ਹੀ ਪਿੰਡਾਂ ਵਿੱਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ,ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।