Sri Guru Harrai Sahib ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ |abp sanjha|
ਸੱਤਵੀਂ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਹਰਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਇਸ ਵਾਰ ਵੀ ਸਿੱਖ ਕੌਮ ਦੀ ਮਹਾਨ ਜਥੇਬੰਦੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਬੇਲਾਂ ਵਲੋ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਜੀ ਹਰੀਆਂ ਬੇਲਾਂ ਅਤੇ ਸਤਿਕਾਰਯੋਗ ਮਾਤਾ ਯਸ਼ਪਾਲ ਕੌਰ ਜੀ ਦੇ ਯਤਨਾਂ ਸਦਕਾ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਹਰੀਆਂ ਬੇਲਾਂ ਸਾਹਿਬ ਤੋਂ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਸਜਾਇਆ ਗਿਆ । ਵਿਸ਼ਾਲ ਨਗਰ ਕੀਰਤਨ ਵੱਖ ਵੱਖ ਨਗਰਾਂ ਦੀ ਪਰਿਕਰਮਾ ਕਰਦਾ ਵਾਪਿਸ ਗੁਰਦੁਆਰਾ ਸਾਹਿਬ ਪਹੁਚਿਆ ਜਿਸ ਵਿੱਚ ਹਜ਼ਾਰਾਂ ਸੰਗਤਾਂ ਨੇ ਸਮੂਲੀਅਤ ਕੀਤੀ ਗੌਰਤਲਬ ਹੈ ਕਿ ਮਿਤੀ 2 ਫ਼ਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਹਰੀਆਂ ਬੇਲਾਂ ਵਿੱਖੇ ਮਹਾਨ ਗੁਰਮਿਤ ਸਮਾਗਮ ਕਰਵਾਇਆ ਜਾਵੇਗਾ ਜਿਸ ਵਿੱਚ ਪੰਥ ਦੀਆਂ ਨਾਮਵਰ ਹਸਤੀਆਂ ਤਖ਼ਤ ਸਾਹਿਬਾਨਾਂ ਦੇ ਸਿੰਘ ਸਾਹਿਬਾਨ ਤੇ ਨਾਮੀ ਰਾਗੀ ਤੇ ਢਾਡੀ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਜਸ ਨਾਲ ਨਿਹਾਲ ਕਰਨਗੇ
















