Central Jail Gurdaspur 'ਚ ਹਵਾਲਾਤੀਆਂ ਦੇ 2 ਗੁੱਟ ਆਪਸ 'ਚ ਭਿੜੇ
Gurdaspur Central Jail: ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਦੇ ਦੋ ਗੁਟਾਂ ਵਿੱਚ ਜ਼ਬਰਦਸਤ ਝਗੜਾ ਹੋਇਆ ,ਜਿਸ ਵਿੱਚ ਇੱਕ ਧਿਰ ਦੇ 7 ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਬੈਰਕ ਨੰਬਰ 9 ਅਤੇ 10 ਦੀਆਂ ਚੱਕੀਆਂ ਦੇ ਕੁਝ ਹਵਾਲਾਤੀਆਂ ਦੀ ਦੋ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਬੈਰਕ ਨੰਬਰ 4 ਦੇ ਕੁਝ ਹਵਾਲਾਤੀਆਂ ਨਾਲ ਝੜਪ ਹੋਈ ਸੀ। ਉਸ ਦੇ ਸਿੱਟੇ ਵਜੋਂ ਹੀ ਅੱਜ 9 ਅਤੇ 10 ਨੰਬਰ ਬੈਰਕ ਦੇ ਹਵਾਲਾਤੀਆਂ ਨੇ ਇਕੱਠੇ ਹੋ ਕੇ ਬੈਰਕ ਨੰਬਰ 4 ਦੇ ਹਵਾਲਾਤੀਆਂ ਤੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਹਮਲਾਵਰਾਂ ਕੋਲ ਪਾਈਪਾਂ ਅਤੇ ਸਰੀਏ ਨੂੰ ਤਿੱਖੇ ਕਰਕੇ ਬਣਾਏ ਗਏ ਸੂਏ ਵੀ ਸੀ ,ਜੋ ਇਸ ਹਮਲੇ ਲਈ ਵਰਤੇ ਗਏ। ਹਮਲੇ ਦੌਰਾਨ 7 ਹਵਾਲਾਤੀ ਜ਼ਖ਼ਮੀ ਹੋਏ ਅਤੇ ਉਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਵਿੱਚ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।






















