Gurdaspur Murder । ਘਰੇਲੂ ਕਲੇਸ਼ ਨੇ ਖਤਮ ਕਰ ਦਿੱਤੀਆਂ 3 ਇਨਸਾਨੀ ਜ਼ਿੰਦਗੀਆਂ

Continues below advertisement

Gurdaspur Murder । ਘਰੇਲੂ ਕਲੇਸ਼ ਨੇ ਖਤਮ ਕਰ ਦਿੱਤੀਆਂ 3 ਇਨਸਾਨੀ ਜ਼ਿੰਦਗੀਆਂ

Gurdaspur News : ਅੱਜ ਸਵੇਰੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੁਬਲੀ ਵਿੱਚ ਗੋਲੀ ਮਾਰ ਕੇ ਆਪਣੀ ਪਤਨੀ ਅਤੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਏਐਸਆਈ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਤੋਂ ਪਹਿਲਾਂ ਸਵੇਰ ਸਮੇਂ ਪਤਨੀ ਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ।   

 
ਮਿਲੀ ਜਾਣਾਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਅੱਜ ਸਵੇਰੇ ਗੁਰਦਾਸਪੁਰ ਦੇ ਪਿੰਡ ਭੰਬਲੀ 'ਚ ਆਪਣੀ ਪਤਨੀ ਅਤੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਆਪਣੇ ਪਿੰਡ ਤੋਂ ਇਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਵੱਲ ਫਰਾਰ ਹੋ ਗਿਆ ਸੀ ਜਦਕਿ ਇਸ ਤੋਂ ਬਾਅਦ ਪੁਲਿਸ ਵਲੋਂ ਉਸਦੀ ਭਾਲ ਲਈ ਅਲਰਟ ਜਾਰੀ ਕੀਤਾ ਗਿਆ ਸੀ। ਜਿਸ ਨੇ ਬਟਾਲਾ ਦੇ ਸਿਵਲ ਲਾਈਨ ਖੇਤਰ ਵਿੱਚ ਪੈਂਦੇ ਪਿੰਡ ਸ਼ਾਹਪੁਰ ਵਿਖੇ ਇਕ ਘਰ ਵਿੱਚ ਆਪਣੇ ਆਪ ਨੂੰ ਬੰਦ ਕਰ ਲਿਆ ਸੀ। 
Continues below advertisement

JOIN US ON

Telegram