Gurmeet Ram Rahim | ਬੇਅਦਬੀ ਮਾਮਲਿਆਂ 'ਚ ਡੇਰਾ ਮੁਖੀ ਤੇ ਪੰਜਾਬ ਸਰਕਾਰ ਹੋਈ ਸਖ਼ਤ ! | Abp Sanjha
Gurmeet Ram Rahim | ਬੇਅਦਬੀ ਮਾਮਲਿਆਂ 'ਚ ਡੇਰਾ ਮੁਖੀ ਤੇ ਪੰਜਾਬ ਸਰਕਾਰ ਹੋਈ ਸਖ਼ਤ ! | Abp Sanjha
ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ’ਤੇ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ।
ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।





















