gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha
gyani harpreet on sikh | Giani Harpreet Singh shared things related to Sikh history | Abp Sanjha
: ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਧਾਰਮਿਕ ਸਜ਼ਾ ਸੁਣਾਏ ਜਾਣ ਮਗਰੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆ ਗਏ ਹਨ। ਸੋਸ਼ਲ ਮੀਡੀਆ ਉਪਰ ਉਨ੍ਹਾਂ ਖਿਲਾਫ ਕਾਫੀ ਪ੍ਰਚਾਰ ਹੋ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕਬੂਲਿਆ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
ਇਹ ਮਾਮਲਾ ਉਦੋਂ ਹੋਰ ਵੀ ਗਰਮਾ ਗਿਆ ਜਦੋਂ ਗਿਆਨੀ ਹਰਪ੍ਰੀਤ ਸਿੰਘ ਤੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਬਹਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਇਹ ਵੀਡੀਓ ਰਿਕਾਰਡਿੰਗ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਕੱਤਰੇਤ ਵਿਖੇ ਹੋਈ ਸੀ ਪਰ ਲੀਕ ਕਿੰਝ ਹੋ ਗਈ, ਇਹ ਵੱਡਾ ਸਵਾਲ ਹੈ। ਇਸ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਵੀਡੀਓ ਦੇ ਵਾਇਰਲ ਹੋਣ ’ਤੇ ਸਵਾਲ ਚੁੱਕੇ ਹਨ। ਦੂਜੇ ਪਾਸੇ ਵਿਰਸਾ ਸਿੰਘ ਵਲਟੋਹਾ ਨੇ ਇਸ ਕਲਿੱਪ ਦੇ ਲੀਕ ਹੋਣ ਸਬੰਧੀ ਮਾਮਲੇ ਤੋਂ ਅਗਿਆਨਤਾ ਪ੍ਰਗਟ ਕੀਤੀ ਹੈ।