Gyani Harpreet Singh Vs Virsa Singh Valtoha | ਜੱਥੇਦਾਰ 'ਤੇ ਵਲਟੋਹਾ 'ਚ ਤਿੱਖੀ ਬਹਿਸ ਦਾ ਵੀਡੀਓ ਵਾਇਰਲ!
ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਇੱਕ ਵਾਰ ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਹਮਲਾ ਬੋਲਦਿਆਂ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ। ਜਿਸ 'ਚ ਉਨ੍ਹਾਂ ਨੇ ਗਿਆਨੀ ਜੀ 'ਤੇ ਦੋਸ਼ ਲਗਾਇਆ ਹੈ ਕਿ ਗੁੱਸੇ 'ਚ ਉਨ੍ਹਾਂ ਨੇ ਭਾਜਪਾ ਨਾਲ ਸਬੰਧ ਹੋਣ ਦੀ ਗੱਲ ਕਬੂਲ ਕੀਤੀ ਹੈ, ਨਾਲ ਹੀ ਉਨ੍ਹਾਂ ਨੇ ਜੀਜਾ ਵਰਗੇ ਸ਼ਬਦ ਵੀ ਬੋਲੇ ਹਨ।
ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਕਦੇ ਵੀ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਉਹ ਦੋ ਮਹੀਨੇ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ, ਭਾਵੇਂ ਇਹ ਪ੍ਰਵਾਨ ਹੋਵੇ ਜਾਂ ਨਾ।
ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਪੋਸਟ 'ਚ ਲਿਖਿਆ ਕਿ, ਵਾਇਰਲ ਵੀਡੀਓ........!!!
ਮੈਂ ਕੋਈ ਟਿੱਪਣੀ ਨਹੀਂ ਕਰ ਰਿਹਾ ਹਾਂ... ਜੇਕਰ ਮੇਰੇ ਨਾਲ ਗੁਸਤਾਖ਼ੀ ਕੀਤੀ ਜਾ ਰਹੀ ਹੈ, ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੈਂ ਸਿਰਫ ਪੰਥ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਵੀਡੀਓ 15 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੇ ਸਨਮੁੱਖ ਮੇਰੀ ਹਾਜ਼ਰੀ ਦੀ ਹੈ।