ਪੜਚੋਲ ਕਰੋ

Hardeep Singh Nijhar Murder Footage |ਬੜੀ ਪਲਾਨਿੰਗ ਨਾਲ ਹੋਇਆ ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦਾ ਕਤਲ

Hardeep Singh Nijhar Murder Footage |ਬੜੀ ਪਲਾਨਿੰਗ ਨਾਲ ਹੋਇਆ ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦਾ ਕਤਲ
ਵੀਡੀਓ ਫੁਟੇਜ ਨੇ ਕੀਤੇ ਵੱਡੇ ਖੁਲਾਸੇ

#Crime #Khalistani #Hardeepsinghnijhar #canada #abplive

ਖਾਲਿਸਤਾਨ ਪੱਖੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਉਣ ਮਗਰੋਂ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਇਹ ਵੀਡੀਓ ਸਾਹਮਣੇ ਆਉਣ ਮਗਰੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿੱਝਰ ਦਾ ਕਤਲ ਬੜੀ ਪਲਾਨਿੰਗ ਨਾਲ ਕੀਤਾ ਗਿਆ ਸੀ। 
ਸੀਬੀਸੀ ਨਿਊਜ਼ ਨੇ ਕਿਹਾ ਹੈ ਕਿ ਇਹ ਵੀਡੀਓ ਫੁਟੇਜ ‘ਦ ਫਿਫਥ ਅਸਟੇਟ’ ਤੋਂ ਪ੍ਰਾਪਤ ਹੋਈ ਹੈ। ਇਸ ਦੀ ਇੱਕ ਤੋਂ ਵੱਧ ਸੂਤਰਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।
ਇਹ ਹਮਲੇ ਨੂੰ ‘ਬਹੁਤ ਜ਼ਿਆਦਾ ਤਾਲਮੇਲ ਵਾਲਾ’ ਦੱਸਿਆ ਗਿਆ ਹੈ ਜਿਸ ਵਿੱਚ ਛੇ ਵਿਅਕਤੀ ਤੇ ਦੋ ਵਾਹਨ ਸ਼ਾਮਲ ਸਨ।
ਦਰਅਸਲ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਹਥਿਆਰਬੰਦ ਵਿਅਕਤੀ ਨਿੱਝਰ ਨੂੰ ਗੋਲੀਆਂ ਮਾਰਦੇ ਹੋਏ ਨਜ਼ਰ ਆ ਰਹੇ ਹਨ। 
ਇਹ ਜਾਣਕਾਰੀ ਕੈਨੇਡਾ ਆਧਾਰਤ ਸੀਬੀਸੀ ਨਿਊਜ਼ ਦੀ ਇੱਕ ਰਿਪੋਰਟ ’ਚ ਦਿੱਤੀ ਗਈ। 
ਨਿੱਝਰ ਜਿਸ ਨੂੰ ਭਾਰਤ ਦੀ ਕੌਮੀ ਜਾਂਚ ਏਜੰਸੀ (ਐਨਆਈ) ਨੇ 2020 ਵਿੱਚ ਅਤਿਵਾਦੀ ਐਲਾਨਿਆ ਸੀ, ਦੀ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲਦੇ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 
ਦੱਸ ਦਈਏ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਕਥਿਤ ਨਿਸ਼ਾਨਾ ਬਣਾ ਕੇ ਕੀਤੀ ਹੱਤਿਆ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ ਪਰ ਭਾਰਤ ਨੇ ਇਸ ਦਾਅਵੇ ਦਾ ਖੰਡਨ ਕੀਤਾ ਸੀ। ਇਸ ਮਗਰੋਂ ਕੈਨੇਡਾ-ਭਾਰਤ ਦੁਵੱਲੇ ਕੂਟਨੀਤਕ ਸਬੰਧਾਂ ’ਚ ਵਿਗਾੜ ਪੈਦਾ ਹੋ ਗਿਆ ਸੀ।
ਵੀਡੀਓ ਫੁਟੇਜ ’ਚ ਹਰਦੀਪ ਸਿੰਘ ਨਿੱਝਰ ਆਪਣੇ ਪਿਕਅੱਪ ਟਰੱਕ ’ਤੇ ਗੁਰਦੁਆਰੇ ਦੀ ਪਾਰਕਿੰਗ ’ਚੋਂ ਨਿਕਲਦਾ ਹੋਇਆ ਦਿਖਾਈ ਦੇ ਰਿਹਾ ਹੈ। ਸੀਬੀਸੀ ਨਿਊਜ਼ ਦੀ ਖ਼ਬਰ ਮੁਤਾਬਕ ਜਦੋਂ ਉਹ ਨਿਕਾਸੀ ਦੁਆਰ ’ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆਈ ਸਫ਼ੈਦ ਕਾਰ ਨੇ ਟਰੱਕ ਨੂੰ ਰੋਕ ਲਿਆ। ਉਸ ਵਿੱਚੋਂ ਦੋ ਵਿਅਕਤੀ ਨਿਕਲੇ ਅਤੇ ਨਿੱਝਰ ਨੂੰ ਗੋਲੀਆਂ ਮਾਰਨ ਮਗਰੋਂ ਟੋਯੋਟਾ ਕੈਮਰੀ ਕਾਰ ’ਚ ਫਰਾਰ ਹੋ ਗਏ।
ਇਸ ਦੇ ਨਾਲ ਹੀ ਦੋ ਵਿਅਕਤੀਆਂ ਜਿਹੜੇ ਘਟਨਾ ਵਾਪਰਨ ਮੌਕੇ ਨੇੜਲੇ ਮੈਦਾਨ ’ਚ ਫੁਟਬਾਲ ਖੇਡ ਰਹੇ ਸਨ, ਨੇ ਖੁਲਾਸਾ ਕੀਤਾ ਕਿ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਉਹ ਉਥੇ ਪਹੁੰਚੇ ਤੇ ਹਮਲਾਵਰਾਂ ਦਾ ਪਿੱਛਾ ਕੀਤਾ। ਭੁਪਿੰਦਰਜੀਤ ਸਿੰਘ ਨੇ ‘ਦ ਫਿਫਥ ਅਸਟੇਟ’ ਨੂੰ ਦੱਸਿਆ ਕਿ ਉਸ ਨੇ ਨਿੱਝਰ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ। 
ਭੁਪਿੰਦਰਜੀਤ ਮੁਤਾਬਕ, ‘‘ਮੈਂ ਉਸ ਨੂੰ ਹਿਲਾ ਕੇ ਦੇਖਿਆ। ਉਹ ਬੇਹੋਸ਼ ਸੀ ਤੇ ਉਸ ਦੇ ਸਾਹ ਬੰਦ ਹੋ ਗਏ ਸਨ।’’ ਮਲਕੀਤ ਸਿੰਘ ਕਿਹਾ ਕਿ ਉਸ ਨੇ ਦੋ ਵਿਅਕਤੀਆਂ ਦਾ ਪਿੱਛਾ ਕੀਤਾ ਪਰ ਉਹ ਉਥੇ ਪਹੁੰਚੀ ਟੋਯੋਟਾ ਕੈਮਰੀ ’ਚ ਬੈਠ ਕੇ ਫਰਾਰ ਹੋ ਗਏ, ਜਿਸ ਵਿੱਚ ਤਿੰਨ ਹੋਰ ਵਿਅਕਤੀ ਬੈਠੇ ਹੋਏ ਸਨ। 
ਦੂਜੇ ਪਾਸੇ ਘਟਨਾ ਦੇ ਨੌਂ ਮਹੀਨਿਆਂ ਬਾਅਦ ਵੀ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਨਿੱਝਰ ਕਤਲ ਮਾਮਲੇ ’ਚ ਹਾਲੇ ਤੱਕ ਕਿਸੇ ਸ਼ੱਕੀ ਦਾ ਨਾਮ ਪਤਾ ਨਹੀਂ ਲਾ ਸਕੀ ਤੇ ਨਾ ਹੀ ਇਸ ਸਬੰਧੀ ਕੋਈ ਗ੍ਰਿਫ਼ਤਾਰੀ ਹੋਈ ਹੈ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget