ਪੜਚੋਲ ਕਰੋ
Advertisement
Property Dealers ਦੇ ਹੱਕ 'ਚ Harsimrat Kaur Badal,ਮੌਕੇ 'ਤੇ ਹੀ DC ਨੂੰ ਲਾਇਆ ਫੋਨ, ਵੇਖੋ ਪੂਰੀ ਗੱਲਬਾਤ
Property Dealers ਦੇ ਹੱਕ 'ਚ Harsimrat Kaur Badal,ਮੌਕੇ 'ਤੇ ਹੀ DC ਨੂੰ ਲਾਇਆ ਫੋਨ, ਵੇਖੋ ਪੂਰੀ ਗੱਲਬਾਤ
ਬਠਿੰਡਾ : ਬਠਿੰਡਾ ਵਿੱਚ ਸਰਕਲ ਰੇਟ ਵਿੱਚ ਕੀਤੇ ਗਏ ਵਾਧੇ ਦਾ ਪ੍ਰਾਪਰਟੀ ਡੀਲਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਅੱਜ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਪ੍ਰਦਰਸ਼ਨਕਾਰੀਆਂ ਦੇ ਹੱਕ ਵਿਚ ਪੁੱਜੇ ਹਨ। ਹਰਸਿਮਰਤ ਕੌਰ ਬਾਦਲ ਨੇ ਪ੍ਰਾਪਰਟੀ ਡੀਲਰਾਂ ਦੀ ਮੁਸ਼ਕਿਲ ਸੁਣੀ, ਜਿਨ੍ਹਾਂ ਨੇ ਪ੍ਰਾਪਰਟੀ ਡੀਲਰਾਂ ਦੀ ਮੁਸ਼ਕਿਲ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਨਾਲ ਗੱਲਬਾਤ ਕੀਤੀ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵਧਾਈ ਰੇਟ ਵਾਪਸ ਲੈਣ ਲਈ ਕਿਹਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਦੇ ਬਿਆਨ ਹਨ ਕਿ ਕਲੈਕਟਰ ਰੇਟ ਡਿਪਟੀ ਕਮਿਸ਼ਨਰ ਨਿਰਧਾਰਤ ਕਰਨਗੇ, ਇਸ ਕਰਕੇ ਜ਼ਿਆਦਾ ਵਧਾਏ ਗਏ ਰੇਟ ਵਾਪਸ ਲਏ ਜਾਣ।
ਦੱਸਣਾ ਬਣਦਾ ਹੈ ਕਿ ਬਠਿੰਡਾ ਪ੍ਰਸ਼ਾਸਨ ਵੱਲੋਂ ਜੀਐੱਸਟੀ ਦੇ ਸਰਕਲ ਰੇਟਾਂ ਵਿਚ ਕਈ ਗੁਣਾ ਵਾਧਾ ਕਰ ਦਿੱਤਾ ਹੈ ,ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਜੋ ਸੋਧੇ ਖ਼ਰੀਦੇ ਗਏ ਜਾਂ ਵੇਚੇ ਗਏ ਹਨ ,ਉਨ੍ਹਾਂ ਦੀਆਂ ਰਜਿਸਟਰੀਆਂ ਨੂੰ ਲੈ ਕੇ ਹੁਣ ਉਨ੍ਹਾਂ ਨੂੰ ਕਈ ਗੁਣਾਂ ਵੱਧ ਭੁਗਤਾਨ ਕਰਨਾ ਪਵੇਗਾ ,ਜੋ ਅਸਹਿ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰੇਟ ਵਧਾਉਣ ਨਾਲ ਡੀਲਰਾਂ ਦੇ ਨਾਲ-ਨਾਲ ਕਈ ਲੋਕਾਂ ਦੇ ਕੰਮਾਂ 'ਤੇ ਅਸਰ ਪਵੇਗਾ। ਸਰਕਾਰ ਨੇ ਰੇਟ ਵਿੱਚ ਵਾਧਾ ਵਿਚ ਕਰਕੇ ਲੋਕਾਂ ਦੇ ਕੰਮ ਕਾਜ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀ ਕੀ ਮਜਬੂਰੀ ਹੋ ਗਈ ਕਿ ਪਹਿਲਾਂ ਤਿੰਨ 10 ਹਜ਼ਾਰ ਕਰੋੜ ਦਾ ਕਰਜ਼ਾ ਲੈ ਕੇ ਵੀ ਲੋਕਾਂ 'ਤੇ ਹੋਰ ਬੋਝ ਪਾਇਆ ਜਾ ਰਿਹਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਤਿੰਨ ਮੁੱਖ ਮੰਤਰੀ ਲੋਕਾਂ ਨੂੰ ਕੰਗਾਲ ਕਰਨ ਦੀ ਬਜਾਏ ਸਹੂਲਤਾਂ ਦੇਣ। ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਦੇ ਮਾਮਲੇ 'ਤੇ ਵੀ ਪੰਜਾਬ ਸਰਕਾਰ ਨੂੰ ਖਰੀਆਂ-ਖੋਟੀਆਂ ਸੁਣਾਈਆਂ ਹਨ।
ਪੰਜਾਬ
ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਚੋਣਾਂ ਤੋਂ ਪਹਿਲਾਂ Arvind Kejriwal ਨੂੰ ਝਟਕਾ, ED ਨੂੰ LG ਤੋਂ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ
ਆਪ, ਕਾਂਗਰਸ ਤੇ ਅਕਾਲੀ ਦਲ ਵਿਚਾਲੇ ਸਖ਼ਤ ਮੁਕਾਬਲਾ, ਮੰਡੀ ਬਰੀਵਾਲਾ ਨਗਰ ਪੰਚਾਇਤ ਲਈ ਵੋਟਿੰਗ ਜਾਰੀ,
ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |
Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement