Haryana Election Results: Haryana 'ਚ ਹਾਰਦੇ-ਹਾਰਦੇ ਕਿਵੇਂ BJP ਜਿੱਤ ਗਈ?
Haryana Election Results: Haryana 'ਚ ਹਾਰਦੇ-ਹਾਰਦੇ ਕਿਵੇਂ BJP ਜਿੱਤ ਗਈ?
ਐਗਜ਼ਿਟ ਪੋਲ ਦੀਆਂ ਸਾਰੀਆਂ ਭਵਿੱਖਬਾਣੀਆਂ ਨੂੰ ਗਲਤ ਸਾਬਤ ਕਰਦੇ ਹੋਏ ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਭਾਜਪਾ ਬਹੁਮਤ ‘ਤੇ ਪਹੁੰਚ ਗਈ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਭਾਜਪਾ 46 ਸੀਟਾਂ ‘ਤੇ ਅੱਗੇ ਹੈ, ਜਦਕਿ ਕਾਂਗਰਸ ਸਿਰਫ 38 ਸੀਟਾਂ ‘ਤੇ ਅੱਗੇ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰਿਆਣਾ ਦੀਆਂ 12 ਸੀਟਾਂ ‘ਤੇ ਜਿੱਥੇ ਰਾਹੁਲ ਗਾਂਧੀ ਨੇ ਰੈਲੀ ਕੀਤੀ ਸੀ, ਉਨ੍ਹਾਂ ‘ਚੋਂ ਕਾਂਗਰਸ 8 ‘ਤੇ ਪਿੱਛੇ ਹੈ।
ਕਾਂਗਰਸ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਨੂੰ ਨਿਰਾਸ਼ਾਜਨਕ ਕਰਾਰ ਦਿਤਾ ਅਤੇ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਉਸ ਨੂੰ ਸੱਤਾ ’ਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿਤਾ।
ਉਸ ਨੇ ਇਹ ਵੀ ਕਿਹਾ ਕਿ ਹੁਣ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ ਅਤੇ ਚੀਜ਼ਾਂ ਉਸ ਤਰ੍ਹਾਂ ਨਹੀਂ ਹੋਣਗੀਆਂ ਜਿਵੇਂ ਉਹ ਹੁਣ ਚਲ ਰਹੀਆਂ ਹਨ। ਸਿਰਸਾ ਤੋਂ ਲੋਕ ਸਭਾ ਮੈਂਬਰ ਸ਼ੈਲਜਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਨਤੀਜੇ ਨਿਰਾਸ਼ਾਜਨਕ ਹਨ। ਸਾਡੇ ਵਰਕਰ ਬਹੁਤ ਨਿਰਾਸ਼ ਹਨ... ਹੁਣ ਸਾਨੂੰ ਨਵੇਂ ਸਿਰੇ ਤੋਂ ਸੋਚਣਾ ਪਵੇਗਾ, ਚੀਜ਼ਾਂ ਉਸ ਤਰ੍ਹਾਂ ਨਹੀਂ ਚੱਲਣਗੀਆਂ ਜਿਵੇਂ ਉਹ ਹਨ।’’
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਉਨ੍ਹਾਂ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ 10 ਸਾਲਾਂ ਬਾਅਦ ਪਾਰਟੀ ਨੂੰ ਸੱਤਾ ’ਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿਤਾ।