Shambhu Border |ਮੁੜ ਸੁਪਰੀਮ ਕੋਰਟ 'ਚ ਹਰਿਆਣਾ ਸਰਕਾਰ, ਦਾਇਰ ਕੀਤੀ ਨਵੀਂ SLP
Shambhu Border |ਮੁੜ ਸੁਪਰੀਮ ਕੋਰਟ 'ਚ ਹਰਿਆਣਾ ਸਰਕਾਰ, ਦਾਇਰ ਕੀਤੀ ਨਵੀਂ SLP
ਮੁੜ ਸੁਪਰੀਮ ਕੋਰਟ 'ਚ ਹਰਿਆਣਾ ਸਰਕਾਰ
ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਨਵੀਂ SLP
ਜਲਦ ਹੋ ਸਕਦੀ ਹੈ ਸੁਣਵਾਈ
ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ
ਸਰਕਾਰੀ ਹੁਕਮਾਂ 'ਤੇ ਸ਼ੰਭੂ ਸਰਹੱਦ ਬੰਦ
ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮ ਖਿਲਾਫ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ 'ਚ ਨਵੀਂ SLP ਦਾਇਰ ਕਰ ਚੈਲੇਂਜ ਕੀਤਾ ਹੈ |
ਬੀਤੇ ਕੱਲ੍ਹ ਸੁਪਰੀਮ ਕੋਰਟ ਨੇ ਇਸ ਮਾਮਲੇ ਤੇ ਟਿੱਪਣੀ ਕੀਤੀ ਸੀ ਤੇ ਕਿਹਾ ਸੀ ਕਿ ਹਰਿਆਣਾ ਸਰਕਾਰ ਨੂੰ ਹਾਈਕੋਰਟ ਦਾ ਆਦੇਸ਼ ਮੰਨ ਕੇ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ |
ਹਾਲਾਂਕਿ ਹੁਣ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਨਵੀਂ SLP ਦਾਇਰ ਕੀਤੀ ਹੈ |
ਮੰਨਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਹਰਿਆਣਾ ਸਰਕਾਰ ਸੁਪਰੀਮ ਕੋਰਟ ਤੋਂ ਇਸ ਪਟੀਸ਼ਨ 'ਤੇ ਜਲਦੀ ਸੁਣਵਾਈ ਦੀ ਮੰਗ ਕਰ ਸਕਦੀ ਹੈ।
ਦੱਸ ਦੇਈਏ ਕਿ ਸ਼ੰਭੂ ਬਾਰਡਰ ਨੂੰ ਬੰਦ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਸਖ਼ਤ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਸਰਕਾਰ ਦਾ ਕੰਮ ਆਵਾਜਾਈ ਨੂੰ ਨਿਯਮਤ ਕਰਨਾ ਹੈ। ਉਸ ਦਾ ਕੰਮ ਹਾਈਵੇ ਬੰਦ ਕਰਨਾ ਨਹੀਂ ਹੈ।
ਅਦਾਲਤ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਕਿਉਂ ਚੁਣੌਤੀ ਦੇਣਾ ਚਾਹੁੰਦੀ ਹੈ। ਕਿਸਾਨ ਨਾਗਰਿਕ ਹਨ, ਉਨ੍ਹਾਂ ਨੂੰ ਭੋਜਨ ਅਤੇ ਚੰਗੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਹ ਆਉਣਗੇ, ਨਾਅਰੇਬਾਜ਼ੀ ਕਰਨਗੇ ਅਤੇ ਵਾਪਸ ਚਲੇ ਜਾਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜ ਸਰਕਾਰ ਹਾਈਵੇਅ 'ਤੇ ਆਵਾਜਾਈ ਨੂੰ ਕਿਵੇਂ ਰੋਕ ਸਕਦੀ ਹੈ। ਟਰੈਫਿਕ ਨੂੰ ਕੰਟਰੋਲ ਕਰਨਾ ਸਰਕਾਰ ਦਾ ਕੰਮ ਹੈ। ਇਸ ਲਾਇ ਅਦਾਲਤ ਦਾ ਕਹਿਣਾ ਹੈ ਕਿ ਸਰਹੱਦ ਖੁੱਲ੍ਹੀ ਰੱਖੀ ਜਾਵੇ, ਪਰ ਇਸ 'ਤੇ ਕੰਟਰੋਲ ਵੀ ਹੋਣਾ ਚਾਹੀਦਾ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।