Gurdaspur ਅਤੇ Pathankot ‘ਚ mining ‘ਤੇ ਲਾਈ ਰੋਕ

Continues below advertisement

ਪੰਜਾਬ ਦੇ ਸਰਹੱਦੀ ਖੇਤਰ 'ਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤਾ ਹੈ। ਹਾਈਕੋਰਟ ਪੰਜਾਬ ਸਰਕਾਰ ਦੇ ਜਵਾਬ ਤੋਂ ਨਾਖੁਸ਼ ਸੀ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਰਹੱਦੀ ਖੇਤਰ 'ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਗੰਭੀਰ ਨਾ ਹੋਣ 'ਤੇ ਵੀ ਫਟਕਾਰ ਲਗਾਈ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਮੁੱਖ ਸਕੱਤਰ ਨੇ ਇੱਥੇ ਦੌਰਾ ਕੀਤਾ ਸੀ। ਇਸ ਸਬੰਧੀ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਹਾਈਕੋਰਟ ਨੇ ਕਿਹਾ ਕਿ ਇਹ ਚਿੰਤਾ ਤੁਹਾਡੇ ਜਵਾਬ ਵਿੱਚ ਦਿਖਾਈ ਨਹੀਂ ਦਿੰਦੀ। ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਸਰਕਾਰ ਦੇ ਹਲਫ਼ਨਾਮੇ ਵਿੱਚ ਕੋਈ ਠੋਸ ਜਵਾਬ ਨਹੀਂ ਸੀ। ਹਾਈਕੋਰਟ ਨੇ ਹੁਣ ਇਸ ਮਾਮਲੇ 'ਚ 2 ਹਫਤਿਆਂ 'ਚ ਜਵਾਬ ਮੰਗਿਆ ਹੈ। ਹਾਈਕੋਰਟ 'ਚ ਸੁਣਵਾਈ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ 'ਚ ਦਰਿਆ ਦੇ ਕੰਢਿਆਂ 'ਤੇ ਹੋ ਰਹੀ ਹਰ ਤਰ੍ਹਾਂ ਦੀ ਮਾਈਨਿੰਗ ਨੂੰ ਰੋਕਣ ਲਈ ਕਿਹਾ ਗਿਆ ਹੈ। ਹਾਈਕੋਰਟ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਸਰਕਾਰ ਹੱਥ 'ਤੇ ਹੱਥ ਧਰ ਕੇ ਬੈਠੀ ਹੈ। ਗੈਰ-ਕਾਨੂੰਨੀ ਮਾਈਨਿੰਗ ਕਾਰਨ ਇਹ ਇਲਾਕੇ ਅੱਤਵਾਦੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਐਂਟਰੀ ਪੁਆਇੰਟ ਬਣ ਸਕਦੇ ਹਨ।

Continues below advertisement

JOIN US ON

Telegram