ਆਪਣੇ ਹੀ ਦੋਸਤ ਨਾਲ ਕੀਤੀ ਯਾਰਮਾਰ, ਦੋਸਤ ਦੀ ਮਾਂ ਨਾਲ ਬਣਾਏ ਸਬੰਧ, ਵੀਡੀਓ ਕੀਤੀ ਵਾਇਰਲ

Continues below advertisement

ਆਪਣੇ ਹੀ ਦੋਸਤ ਨਾਲ ਕੀਤੀ ਯਾਰਮਾਰ, ਦੋਸਤ ਦੀ ਮਾਂ ਨਾਲ ਬਣਾਏ ਸਬੰਧ, ਵੀਡੀਓ ਕੀਤੀ ਵਾਇਰਲ

ਨੌਜਵਾਨ ਆਪਣੇ ਦੋਸਤ ਦੀ ਮਾਂ ਨਾਲ ਵਿਆਹ ਦਾ ਝਾਂਸਾ ਦੇ ਕੇ ਸਾਲਾਂ ਬੱਧੀ ਬਲਾਤਕਾਰ ਕਰਦਾ ਰਿਹਾ। ਫਿਰ ਉਹ ਪੀੜਤਾ ਦੀ ਬੇਟੀ ਦੀ ਭਰਜਾਈ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਦੋਵਾਂ ਨੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਵੱਖ-ਵੱਖ ਗਰੁੱਪਾਂ 'ਚ ਵਾਇਰਲ ਕਰ ਦਿੱਤੀ। ਸੂਚਨਾ ਮਿਲਦੇ ਹੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਥਾਣਾ ਸਿਟੀ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਤਰਨ ਤਾਰਨ ਦੀ ਰਹਿਣ ਵਾਲੀ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਉਸ ਦਾ ਕਰੀਬ 20 ਸਾਲ ਪਹਿਲਾਂ ਵਿਆਹ ਹੋਇਆ ਸੀ। ਪਤੀ-ਪਤਨੀ ਵਿਚਕਾਰ ਕਰੀਬ 10 ਸਾਲਾਂ ਤੋਂ ਝਗੜਾ ਚੱਲ ਰਿਹਾ ਸੀ। ਜਦੋਂਕਿ ਔਰਤ ਆਪਣੇ ਬੱਚਿਆਂ ਸਮੇਤ ਘਰ ਦਾ ਗੁਜ਼ਾਰਾ ਚਲਾਉਣ ਲੱਗੀ। ਮਿਸ਼ਨ ਕੰਪਾਊਂਡ ਦਾ ਰਹਿਣ ਵਾਲਾ ਉਸ ਦਾ ਦੋਸਤ ਅਕਸਰ ਆਪਣੇ ਲੜਕੇ ਨੂੰ ਮਿਲਣ ਲਈ ਔਰਤ ਦੇ ਘਰ ਆਉਂਦਾ ਸੀ। ਸਾਲ 2023 ਤੋਂ ਆਪਣੇ ਦੋਸਤ ਦੀ ਮਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਨਵੰਬਰ 2024 'ਚ ਆਰੋਪੀ ਨੇ ਆਪਣੇ ਮੋਬਾਈਲ 'ਤੇ ਔਰਤ ਦੀਆਂ ਕਈ ਅਸ਼ਲੀਲ ਵੀਡੀਓਜ਼ ਬਣਾਈਆਂ। ਇਸੇ ਦੌਰਾਨ ਨੇ ਔਰਤ ਦੀ ਬੇਟੀ ਦੀ ਭਰਜਾਈ ਨਾਲ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਉਸ ਨੇ ਆਪਣੇ ਮੋਬਾਈਲ 'ਤੇ ਬਣਾਈ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਮੁਲਜ਼ਮ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਆਪਣੇ ਮੋਬਾਈਲ ਨੰਬਰ ਰਾਹੀਂ ਕਈ ਗਰੁੱਪਾਂ 'ਤੇ ਅਸ਼ਲੀਲ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਪੀੜਤ ਵੱਲੋਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ। ਅਤੇ ਉਕਤ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਉਧਰ ਜਦੋਂ ਇਸ ਸਬੰਧ ਵਿੱਚ ਡੀ ਐਸ ਪੀ ਸਿਟੀ ਕਮਲਮੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਮਹਿਲਾ ਦੇ ਦੋਸਤ ਅਤੇ ਉਸਦੀ ਮਹਿਲਾ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗਿਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ

Continues below advertisement

JOIN US ON

Telegram