Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ
Jagjit Singh Dhallewal ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਪ੍ਰਤੀ ਫਿਰ ਤੋਂ ਸਖ਼ਤ ਰੁਖ਼ ਦਿਖਾਇਆ ਹੈ। ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਮਰਨ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ।
ਅਦਾਲਤ ਨੇ ਇਹ ਵੀ ਕਿਹਾ ਕਿ ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਸੁਣਵਾਈ ਸੋਮਵਾਰ, 13 ਜਨਵਰੀ ਨੂੰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਕਰਨ ਦੇ ਆਦੇਸ਼ ਦੀ ਪਾਲਣਾ ਦੀ ਰਿਪੋਰਟ ਚਾਹੀਦੀ ਹੈ।
ਸੋਮਵਾਰ ਨੂੰ ਇਸ ਮਾਣਹਾਨੀ ਪਟੀਸ਼ਨ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ 'ਤੇ ਵੀ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਸਨ।