Highcourt News|ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਹਾਈਕੋਰਟ ਦਾ ਵੱਡਾ ਫ਼ੈਸਲਾ!|MC Election ਜਲਦ ਕਰਵਾਉਣ ਦੇ ਹੁਕਮ !

Continues below advertisement
ਪੰਜਾਬ ਦੀਆਂ 5 ਨਗਰ ਨਿਗਮਾਂ ਸਮੇਤ ਸਾਰੀਆਂ ਨਗਰ ਪਾਲਿਕਾਵਾਂ ਦੀਆਂ ਚੋਣਾਂ 15 ਦਿਨਾਂ ਦੇ ਅੰਦਰ-ਅੰਦਰ ਨੋਟੀਫਾਈ ਕੀਤੀਆਂ ਜਾਣ।
 
 
ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਦਿੱਤੇ ਹੁਕਮ
 
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਪੰਜਾਬ ਦੀਆਂ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਲਈ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਚੀਫ਼ ਜਸਟਿਸ ਦੀ ਬੈਂਚ ਨੇ ਇਹ ਹੁਕਮ ਨਗਰ ਪਾਲਿਕਾ ਅਤੇ ਨਗਰ ਨਿਗਮ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਇਰ ਦੋ ਵੱਖ-ਵੱਖ ਜਨਹਿੱਤ ਪਟੀਸ਼ਨਾਂ 'ਤੇ ਆਪਣਾ ਫ਼ੈਸਲਾ ਦਿੰਦੇ ਹੋਏ ਦਿੱਤੇ ਹਨ। ਇਨ੍ਹਾਂ ਦੋਵਾਂ ਜਨਹਿੱਤ ਪਟੀਸ਼ਨਾਂ ਵਿੱਚ ਹਾਈਕੋਰਟ ਨੂੰ ਕਿਹਾ ਗਿਆ ਕਿ ਕਈ ਨਗਰ ਪਾਲਿਕਾਵਾਂ ਦੀਆਂ ਚੋਣਾਂ 2020 ਤੋਂ ਪੈਂਡਿੰਗ ਹਨ ਅਤੇ ਇਸੇ ਤਰ੍ਹਾਂ ਨਗਰ ਨਿਗਮਾਂ ਦੀਆਂ ਚੋਣਾਂ ਵੀ ਲੰਬੇ ਸਮੇਂ ਤੋਂ ਪੈਂਡਿੰਗ ਹਨ, ਇਸ ਲਈ ਇਨ੍ਹਾਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ ਦੇ ਹੁਕਮ ਦਿੱਤੇ ਜਾਣ। ਅੱਜ ਹਾਈ ਕੋਰਟ ਨੇ ਇਨ੍ਹਾਂ ਦੋਵਾਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਨੂੰ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੇ ਬਿਨਾਂ ਕਰਵਾਉਣ ਅਤੇ ਇਨ੍ਹਾਂ ਚੋਣਾਂ ਨੂੰ 15 ਦਿਨਾਂ ਦੇ ਅੰਦਰ ਨੋਟੀਫਾਈ ਕਰਨ ਦੇ ਹੁਕਮ ਦਿੱਤੇ ਹਨ।
Continues below advertisement

JOIN US ON

Telegram