Highcourt ਨੇ ਰਣਜੀਤ ਸਿੰਘ ਕਤਲ ਮਾਮਲੇ 'ਚ ਡੇਰਾ ਸੱਚਾ ਸੌਧਾ ਮੁਖੀ ਰਾਮ ਰਹੀਮ ਨੂੰ ਕੀਤਾ ਬਰੀ

Continues below advertisement

Highcourt ਨੇ ਰਣਜੀਤ ਸਿੰਘ ਕਤਲ ਮਾਮਲੇ 'ਚ ਡੇਰਾ ਸੱਚਾ ਸੌਧਾ ਮੁਖੀ ਰਾਮ ਰਹੀਮ ਨੂੰ ਕੀਤਾ ਬਰੀ

ਪੰਜਾਬ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਕੀਤਾ ਬਰੀ। ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਨੂੰ ਕੀਤਾ ਬਰੀ । ਸਾਲ 2002 'ਚ ਕੁਰੂਕਸ਼ੇਤਰ 'ਚ ਹੋਇਆ ਸੀ ਕਤਲ । ਰਾਮ ਰਹੀਮ ਤੇ ਉਸਦੇ ਚਾਰ ਸਾਥੀਆਂ ਨੂੰ ਹਾਈਕੋਰਟ ਨੇ ਕੀਤਾ ਬਰੀ । 2021 'ਚ ਸਪੈਸ਼ਲ ਸੀਬੀਆਈ ਕੋਰਟ ਨੇ ਸੁਣਾਈ ਸੀ ਉਮਰਕੈਦ ਦੀ ਸਜਾ । ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ (ਮੰਗਲਵਾਰ, 28 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਚਾਰ ਹੋਰ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ ਹੈ।

2021 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਖਾਨਪੁਰ ਕੋਲੀਆ ਵਿੱਚ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਹਾਈ ਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਲਲਿਤ ਬੱਤਰਾ ਦੀ ਡਿਵੀਜ਼ਨ ਬੈਂਚ ਨੇ ਉਸ ਨੂੰ ਬਰੀ ਕਰ ਦਿੱਤਾ।

ਰਾਮ ਰਹੀਮ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਅਤੇ ਬਲਾਤਕਾਰ ਦੇ ਮਾਮਲਿਆਂ ਵਿੱਚ ਦੋਸ਼ੀ ਹੈ। ਇਸ ਤੋਂ ਇਲਾਵਾ ਉਸ ਵਿਰੁੱਧ ਹੋਰ ਵੀ ਕਈ ਕੇਸ ਪੈਂਡਿੰਗ ਹਨ। ਰਾਮ ਰਹੀਮ ਨੇ ਬਲਾਤਕਾਰ ਅਤੇ ਛਤਰਪਤੀ ਹੱਤਿਆ ਮਾਮਲੇ 'ਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਵੀ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ ਅਤੇ ਮਾਮਲਾ ਹਾਈਕੋਰਟ 'ਚ ਵਿਚਾਰ ਅਧੀਨ ਹੈ। ਅਜਿਹੀ ਸਥਿਤੀ ਵਿੱਚ, ਇਹ ਸਪੱਸ਼ਟ ਹੈ ਕਿ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਦਾ ਹੈ। ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ।

Continues below advertisement

JOIN US ON

Telegram