ਪੈਰਿਸ ਤੋਂ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਾਕੀ ਖਿਡਾਰੀ

Continues below advertisement

ਪੈਰਿਸ ਤੋਂ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਾਕੀ ਖਿਡਾਰੀ

ਇੰਡੀਆ ਦੀ ਹਾਕੀ ਟੀਮ ਏਅਰਪੋਰਟ ਤੇ ਉਤਰਨ ਤੋਂ ਬਾਅਦ ਗੁਰੂ ਘਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੀ 


ਇਸ ਮੌਕੇ ਟੀਮ ਦੇ ਖਿਡਾਰੀਆਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ 

ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਹਾਕੀ ਦੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 

ਪੈਰਿਸ ਪਲੰਪਿਕ ਵਿੱਚ ਭਾਰਤੀ ਟੀਮ ਵੱਲੋਂ ਜਿੱਤ ਹਾਸਿਲ ਕਰਨ ਤੋਂ ਬਾਅਦ  ਖਿਡਾਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਨਤਮਸਤਕ ਹੋਏ ....ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਵੱਲੋਂ ਸਾਰੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ .ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਨੇ ਕਿਹਾ ਕਿ ਪਿਛਲੀ ਵਾਰ ਵੀ ਅਸੀਂ ਅੰਮ੍ਰਿਤਸਰ ਪੁੱਜਣ ਤੋਂ ਬਾਅਦ ਆਪਣੇ ਘਰਾਂ ਨੂੰ ਜਾਣ ਤੋਂ ਪਹਿਲੋਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਗਏ ਸੀ ਇਸ ਵਾਰ ਵੀ ਅਸੀਂ ਪਹਿਲਾਂ ਹੀ ਸੋਚਿਆ ਸੀ ਕਿ ਜਦੋਂ ਆਪਣੇ ਅੰਮ੍ਰਿਤਸਰ ਪੁੱਝਾਂਗੇ ਤਾਂ ਉਸ ਤੋਂ ਬਾਅਦ ਗੁਰੂ ਘਰ ਮੱਥਾ ਟੇਕ ਕੇ ਹੀ ਆਪਣੇ ਘਰਾਂ ਨੂੰ ਜਾਵਾਂਗੇ 

Continues below advertisement

JOIN US ON

Telegram