ਲਾਰੇਂਸ ਬਿਸ਼ਨੋਈ ਬਾਰੇ ਵੱਡੀ ਅਪਡੇਟ, ਗੈਂਗਸਟਰ ਦਾ ਟ੍ਰਾਂਜ਼ਿਟ ਰਿਮਾਂਡ ਹੁਣ ਮਲੋਟ ਪੁਲਿਸ ਨੂੰ ਮਿਲਿਆ
Continues below advertisement
Sihdu Moosewala Murder Case: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਰਿਮਾਂਡ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ , ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਲੋਟ ਪੁਲਿਸ ਕੋਲ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋਣ ਮਗਰੋਂ 18 ਜੁਲਾਈ ਨੂੰ ਉਸਨੂੰ ਹੁਸ਼ਿਆਰਪੁਰ ਦੀ ਅਦਾਲਤ (Hoshiarpur court) 'ਚ ਪੇਸ਼ ਕੀਤਾ ਗਿਆ ਸੀ। ਜਿਸ ਮਗਰੋਂ ਹੁਸ਼ਿਆਰਪੁਰ ਪੁਲਿਸ ਉਸਦਾ ਤਿੰਨ ਹੋਰ ਦਿਨਾਂ ਦਾ ਰਿਮਾਂਡ ਲੈਣ ਵਿੱਚ ਕਾਮਯਾਬ ਰਹੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
Continues below advertisement
Tags :
Punjab News Punjab Police Sidhu Moosewala Abp Sanjha Lawrence Bishnoi Transit Remand Malot Police