Gangster Deepak Tinu ਦੇ ਫਰਾਰ ਹੋਣ 'ਤੇ ਬੋਲੇ Minister dhaliwal, ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ...

Gangster Deepak Tinu ਦੇ ਫਰਾਰ ਹੋਣ 'ਤੇ ਬੋਲੇ Minister dhaliwal, ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ...

#deepaktinu #sidhumoosewala #punjabpolice #Mansa #DeepakTinu #RunAway #PoliceCustody #LawrenceBishnoi #sidhumoosewala #kuldeepdhaliwal

Punjab News: ਮਾਨਸਾ ਪੁਲਿਸ ਦੀ ਗ੍ਰਿਫ਼ਤ 'ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ 'ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਉੱਪਰ ਪੱਤਰਕਾਰ ਹੈਰਾਨ ਹੋਏ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਯਾਦ ਰਹੇ ਦੀਪਕ ਟੀਨੂੰ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਲਾਰੈਂਸ ਬਿਸ਼ਨੋਈ ਗੈਂਗ ਦੀ ਪੁਲਿਸ ਨੂੰ ਚੇਤਾਵਨੀ ਉਧਰ, ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਲਾਰੈਂਸ ਬਿਸ਼ਨੋਈ ਬਾਜ ਨਹੀਂ ਆ ਰਿਹਾ। ਅੱਜ ਫਿਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।

JOIN US ON

Telegram
Sponsored Links by Taboola