Gangster Deepak Tinu ਦੇ ਫ਼ਰਾਰ ਹੋਣ ਬਾਰੇ ਵੱਡਾ ਖ਼ੁਲਾਸਾ, ਸੁਣੋ ਕਿਓਂ, ਕਿਵੇਂ ਤੇ ਕਿਦਾਂ ਹੋਇਆ ਫ਼ਰਾਰ | abpsanjha
Gangster Deepak Tinu ਦੇ ਫ਼ਰਾਰ ਹੋਣ ਬਾਰੇ ਵੱਡਾ ਖ਼ੁਲਾਸਾ, ਸੁਣੋ ਕਿਓਂ, ਕਿਵੇਂ ਤੇ ਕਿਦਾਂ ਹੋਇਆ ਫ਼ਰਾਰ | abpsanjha
#deepaktinu #sidhumoosewala #punjabpolice #Mansa #DeepakTinu #RunAway #PoliceCustody #LawrenceBishnoi #sidhumoosewala
ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਲਾਪ੍ਰਵਾਹੀ ਕਰਕੇ ਹੀ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਦੀ ਗਾਜ ਕਈ ਪੁਲਿਸ ਮੁਲਾਜ਼ਮਾਂ ਉੱਪਰ ਡਿੱਗ ਸਕਦੀ ਹੈ। ਹਾਸਲ ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਗੈਂਗਸਟਰ ਟੀਨੂੰ ਨੂੰ ਆਪਣੀ ਨਿੱਜੀ ਗੱਡੀ ਵਿੱਚ ਕਪੂਰਥਲਾ ਤੋਂ ਮਾਨਸਾ ਲਿਆ ਰਿਹਾ ਸੀ। ਪੁਲਿਸ ਟੀਨੂੰ ਨੂੰ ਕਪੂਰਥਲਾ ਤੋਂ ਲੈ ਕੇ ਕਿਸੇ ਅਣਪਛਾਤੀ ਥਾਂ 'ਤੇ ਛਾਪੇਮਾਰੀ ਕਰਨ ਲਈ ਲੈ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ। ਦੱਸ ਦਈਏ ਕਿ ਸ਼ਾਰਪ ਸ਼ੂਟਰ ਦੀਪਕ ਟੀਨੂੰ ਸ਼ਨੀਵਾਰ ਰਾਤ ਸੀਆਈਏ ਮਾਨਸਾ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਸੀਆਈਏ ਮਾਨਸਾ ਦੀ ਟੀਮ ਟੀਨੂੰ ਨੂੰ ਕਪੂਰਥਲਾ ਤੋਂ ਮਾਨਸਾ ਲੈ ਕੇ ਜਾ ਰਹੀ ਸੀ। ਘਟਨਾ ਰਾਤ ਕਰੀਬ 11 ਵਜੇ ਵਾਪਰੀ ਦੱਸੀ ਜਾ ਰਹੀ ਹੈ। ਮੁਲਜ਼ਮਾਂ ਦੇ ਫਰਾਰ ਹੋਣ ਤੋਂ ਬਾਅਦ ਅਲਰਟ ਹੋਈ ਪੰਜਾਬ ਪੁਲਿਸ ਨੇ ਰਾਜਸਥਾਨ ਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ।