Gangster Deepak Tinu ਫਰਾਰ, ਸਵਾਲਾਂ 'ਚ ਘਿਰੀ ਪੰਜਾਬ ਸਰਕਾਰ
Gangster Deepak Tinu ਫਰਾਰ, ਸਵਾਲਾਂ 'ਚ ਘਿਰੀ ਪੰਜਾਬ ਸਰਕਾਰ
Barnala: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਨਸਾ ਪੁਲਿਸ ਦੀ ਗ੍ਰਿਫ਼ਤ 'ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਦੀ ਜਾਂਚ ਹੋਏਗੀ। ਉਨ੍ਹਾਂ ਕਿਹਾ ਕਿ ਪੰਜਾਬੀ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਜੋ ਵੀ ਪੁਲਿਸ ਮੁਲਾਜ਼ਮ ਦੋਸ਼ੀ ਹੋਇਆ, ਉਸ ਨੂੰ ਬਖਸ਼ਿਆ ਨਹੀਂ ਜਾਏਗਾ।
ਅੱਜ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨਸਾ ਪੁਲਿਸ ਦੀ ਗ੍ਰਿਫ਼ਤ 'ਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ 'ਤੇ ਸਖਤ ਪ੍ਰਤੀਕ੍ਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਿਰਾਸਤ ਵਿੱਚੋਂ ਫਰਾਰ ਹੋਏ ਗੈਂਗਸਟਰ ਨੂੰ ਹਰ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ।
ਉਧਰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਲਾਪ੍ਰਵਾਹੀ ਕਰਕੇ ਹੀ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਦੀ ਗਾਜ ਕਈ ਪੁਲਿਸ ਮੁਲਾਜ਼ਮਾਂ ਉੱਪਰ ਡਿੱਗ ਸਕਦੀ ਹੈ।
ਹਾਸਲ ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਗੈਂਗਸਟਰ ਟੀਨੂੰ ਨੂੰ ਆਪਣੀ ਨਿੱਜੀ ਗੱਡੀ ਵਿੱਚ ਕਪੂਰਥਲਾ ਤੋਂ ਮਾਨਸਾ ਲਿਆ ਰਿਹਾ ਸੀ। ਪੁਲਿਸ ਟੀਨੂੰ ਨੂੰ ਕਪੂਰਥਲਾ ਤੋਂ ਲੈ ਕੇ ਕਿਸੇ ਅਣਪਛਾਤੀ ਥਾਂ 'ਤੇ ਛਾਪੇਮਾਰੀ ਕਰਨ ਲਈ ਲੈ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ।